ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਲੁਧਿਆਣਾ (ਨਿੱਜੀ ਪੱਤਰ ਪੇ੍ਰਕ):

ਪੁਲੀਸ ਨੇ ਦੋ ਮਾਮਲਿਆਂ ਵਿੱਚ 52 ਗ੍ਰਾਮ ਹੈਰੋਇਨ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਰਛਪਾਲ ਕੌਰ ਨੇ ਦੱਸਿਆ ਹੈ ਕਿ ਥਾਣਾ ਡਿਵੀਜ਼ਨ ਨੰਬਰ 3 ਦੇ ਪੁਲੀਸ ਅਧਿਕਾਰੀ ਕਿਸ਼ਨ ਲਾਲ ਜਦੋਂ ਕਸ਼ਮੀਰ ਨਗਰ ਵਿੱਚ ਮੌਜੂਦ ਸੀ ਤਾਂ ਉਨ੍ਹਾਂ ਤਾਜਪੁਰ ਰੋਡ ਸਾਈਡ ਤੋਂ ਪੈਦਲ ਆ ਰਹੇ ਇਕ ਰਾਹੁਲ ਵਰਮਾ ਵਾਸੀ ਗੁਰੂ ਅਰਜਨ ਦੇਵ ਨਗਰ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 33 ਗ੍ਰਾਮ 75 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਰਾਹੁਲ ਵਰਮਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿੱਚ ਥਾਣੇਦਾਰ ਮੋਹਨ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਨੇ ਗੁਰੂ ਅਰਜਨ ਦੇਵ ਨਗਰ ਵਾਸੀ ਜਸਪ੍ਰੀਤ ਸਿੰਘ ਨੂੰ ਵੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All