ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਕਾਬੂ
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਫਿਰੋਜ਼ਪੁਰ/ਧਰਮਕੋਟ, 20 ਫਰਵਰੀ
ਸਥਾਨਕ ਸੀਆਈਏ ਸਟਾਫ਼ ਦੀ ਟੀਮ ਨੇ ਸਰਹੱਦੀ ਪਿੰਡ ਅਲੀ ਕੇ ਦੇ ਰਹਿਣ ਵਾਲੇ ਇੱਕ ਵਿਅਕਤੀ ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਕਰਤਾਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 557 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਇਸ ਨਸ਼ਾ ਸਮਗਲਰ ਕੋਲੋਂ ਇੱਕ ਕੰਪਿਊਟਰ ਕੰਡਾ ਵੀ ਬਰਾਮਦ ਕੀਤਾ ਗਿਆ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਵਿਚ ਮੁਕੱਦਮਾ ਦਰਜ ਕਰ ਕੇ ਪੜਤਾਲ ਕੀਤੀ ਜਾ ਰਹੀ ਹੈ। ਧਰਮਕੋਟ ਪੁਲੀਸ ਨੇ ਨਾਕਾਬੰਦੀ ਕੀਤੀ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਪਾਸੋਂ 25 ਗ੍ਰਾਮ ਹੈਰੋਇਨ ਤੇ 58 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ। ਮੁਲਜ਼ਮਾਂ ਕੇਸ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਤਰਸੇਮ ਸਿੰਘ ਵਾਸੀ ਭੋਡੀਪੁਰ ਅਤੇ ਸੁਖਵਿੰਦਰ ਸਿੰਘ ਵਾਸੀ ਨੂਰਪੁਰ ਹਕੀਮਾਂ ਵਜੋਂ ਕੀਤੀ ਗਈ ਹੈ। ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਪੇਸ਼ ਅਦਾਲਤ ਕਰ ਕੇ ਪੁੱਛ-ਪੜਤਾਲ ਲਈ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।