ਲੱਖਾਂ ਰੁਪਏ ਦੀ ਹੈਰੋਇਨ ਸਣੇ ਦੋ ਗ੍ਰਿਫ਼ਤਾਰ

ਲੱਖਾਂ ਰੁਪਏ ਦੀ ਹੈਰੋਇਨ ਸਣੇ ਦੋ ਗ੍ਰਿਫ਼ਤਾਰ

ਹੈਰੋਇਨ ਸਮੇਤ ਗ੍ਰਿਫ਼ਤਾਰ ਮੁਲਜ਼ਮ ਪੁਲੀਸ ਪਾਰਟੀ ਨਾਲ।-ਫੋਟੋ : ਇੰਦਰਜੀਤ ਵਰਮਾ

ਗੁਰਿੰਦਰ ਸਿੰਘ

ਲੁਧਿਆਣਾ, 23 ਅਕਤੂਬਰ

ਸੀਆਈਏ-2 ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਜੋ ਵਿਦੇਸ਼ ਤੋਂ ਆ ਕੇ ਨਸ਼ਾ ਤਸਕਰੀ ਕਰਨ ਦੇ ਕੰਮ ਵਿੱਚ ਪੈ ਗਏ ਸਨ। ਜਾਂਚ ਅਧਿਕਾਰੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਜਦੋਂ ਉਹ ਗਸ਼ਤ ਦੇ ਸਬੰਧ ਵਿੱਚ ਪੈਟਰੋਲ ਪੰਪ ਕੱਟ ਪਿੰਡ ਭੌਰਾ ਕੋਲ ਮੌਜੂਦ ਸੀ ਤਾਂ ਸੂਚਨਾ ਮਿਲਣ ’ਤੇ ਇੰਡੀਕਾ ਕਾਰ ਪੀਬੀ 10 ਬੀਐੱਸ 1400 ਤੇ ਆ ਰਹੇ ਗੁਰਮਿੰਦਰ ਸਿੰਘ ਵਾਸੀ ਪਿੰਡ ਭੂੰਦੜੀ ਅਤੇ ਜਸਵਿੰਦਰ ਸਿੰਘ ਵਾਸੀ ਸਿੱਧਵਾਂ ਖੁਰਦ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਜਦਕਿ ਉਨ੍ਹਾਂ ਦੀ ਕਾਰ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਮੁੱਢਲੀ ਪੁਛਗਿੱਛ ਦੌਰਾਨ ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਹ ਜਮਾਂ ਦੋ ਪਾਸ ਹੈ ਅਤੇ ਪਿਛਲੇ 10 ਸਾਲ ਤੋਂ ਦੁਬਈ ਵਿੱਚ ਰਹਿ ਰਿਹਾ ਸੀ ਅਤੇ ਮਹੀਨਾ ਪਹਿਲਾਂ ਹੀ ਵਾਪਸ ਆਇਆ ਸੀ। ਨਸ਼ੇ ਦਾ ਆਦੀ ਹੋਣ ਕਾਰਨ ਉਹ ਇਸ ਕੰਮ ਵਿੱਚ ਪੈ ਗਿਆ। ਗੁਰਮਿੰਦਰ ਸਿੰਘ ਨੇ ਵੀ ਦੱਸਿਆ ਹੈ ਕਿ ਉਹ 2016 ਵਿੱਚ ਦੁਬਈ ਗਿਆ ਸੀ ਅਤੇ 2019 ਵਿੱਚ ਵਾਪਸ ਆ ਗਿਆ ਸੀ। ਖੇਤੀਬਾੜੀ ਦਾ ਕੰਮ ਕਰਦਾ ਹੈ ਪਰ ਉਹ ਵੀ ਨਸ਼ਿਆਂ ਦਾ ਆਦੀ ਹੋਣ ਕਾਰਨ ਇਸ ਕੰਮ ਵਿੱਚ ਪੈ ਗਿਆ ਸੀ। ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਥਾਣਾ ਸਲੇਮ ਟਾਬਰੀ ਵਿੱਚ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਹੋਰ ਪੁਛਗਿੱਛ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All