ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਾਜਾਇਜ਼ ਸ਼ਰਾਬ ਸਣੇ ਦੋ ਗ੍ਰਿਫ਼ਤਾਰ 

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 8 ਜੁਲਾਈ ਇਥੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਦੋ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਦਰ ਦੇ ਥਾਣੇਦਾਰ ਦਰਸਨ ਸਿੰਘ ਦੀ ਅਗਵਾਈ ਹੇਠ...
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 8 ਜੁਲਾਈ

Advertisement

ਇਥੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਦੋ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਦਰ ਦੇ ਥਾਣੇਦਾਰ ਦਰਸਨ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਸਤਨਾਮ ਸਿੰਘ ਉਰਫ਼ ਸੁੱਖਾ ਵਾਸੀ ਪਿੰਡ ਸ਼ਹਿਜਾਦ ਨੂੰ ਉਸਦੇ ਘਰੋਂ ਗ੍ਰਿਫ਼ਤਾਰ ਕਰਕੇ ਉਸ ਦੇ ਘਰੋਂ 14 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 6 ਦੇ ਥਾਣੇਦਾਰ ਉਂਕਾਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੂੰ ਗਸ਼ਤ ਦੌਰਾਨ ਪਤਾ ਲੱਗਾ ਕਿ ਵਿੱਕੀ ਵਾਸੀ ਨਿਊ ਕੁਲਦੀਪ ਨਗਰ ਰਾਹੋਂ ਰੋਡ, ਵਿੱਕੀ ਘੁੱਗ ਅਤੇ ਆਸ਼ੂ ਕੁੱਬਾ ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਦੇ ਹਨ। ਪੁਲੀਸ ਵੱਲੋਂ ਦੌਰਾਨੇ ਚੈਕਿੰਗ ਢੋਲੇਵਾਲ ਸ਼ਮਸ਼ਾਨ ਘਾਟ ਪਾਸ ਵਿੱਕੀ ਨੂੰ ਕਾਬੂ ਕਰਕੇ ਉਸ ਪਾਸੋਂ 2 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ ਹੈ। ਪੁਲੀਸ ਵੱਲੋਂ ਉਸਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।

Advertisement