ਛੇ ਗਰਾਮ ਹੈਰੋਇਨ ਸਣੇ ਦੋ ਕਾਬੂ
ਸਥਾਨਕ ਪੁਲੀਸ ਨੇ ਛੇ ਗਰਾਮ ਹੈਰੋਇਨ ਸਣੇ ਹਰਪ੍ਰੀਤ ਸਿੰਘ ਵਾਸੀ ਹੇਡੋਂ ਬੇਟ ਅਤੇ ਗੌਰਵ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਾਕਮ ਸਿੰਘ ਪੁਲੀਸ ਪਾਰਟੀ ਸਣੇ ਗਸ਼ਤ ਕਰ ਰਿਹਾ ਸੀ ਤਾਂ ਟੀ-ਪੁਆਇੰਟ ਮਹੱਦੀਪੁਰ ਨੇੜੇ...
Advertisement
ਸਥਾਨਕ ਪੁਲੀਸ ਨੇ ਛੇ ਗਰਾਮ ਹੈਰੋਇਨ ਸਣੇ ਹਰਪ੍ਰੀਤ ਸਿੰਘ ਵਾਸੀ ਹੇਡੋਂ ਬੇਟ ਅਤੇ ਗੌਰਵ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਾਕਮ ਸਿੰਘ ਪੁਲੀਸ ਪਾਰਟੀ ਸਣੇ ਗਸ਼ਤ ਕਰ ਰਿਹਾ ਸੀ ਤਾਂ ਟੀ-ਪੁਆਇੰਟ ਮਹੱਦੀਪੁਰ ਨੇੜੇ ਦੋ ਨੌਜਵਾਨ ਪੁਲੀਸ ਪਾਰਟੀ ਨੂੰ ਦੇਖ ਕੇ ਸ਼ੱਕੀ ਹਾਲਤ ਵਿਚ ਮੁੜਨ ਲੱਗੇ। ਪੁਲੀਸ ਵਲੋਂ ਜਦੋਂ ਇਨ੍ਹਾਂ ਨੂੰ ਜਾਂਚ ਲਈ ਰੋਕਿਆ ਤਾਂ ਇਨ੍ਹਾਂ ਕੋਲੋਂ ਛੇ ਗਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਸੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
Advertisement
Advertisement