ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲੀਸ ਨੇ ਦੋ ਜਣਿਆਂ ਨੂੰ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਜਦੋਂ ਸੱਗੂ ਚੌਕ ਨੇੜੇ ਮੌਜੂਦ ਸੀ ਤਾਂ ਬਿਨਾਂ ਨੰਬਰ ਮੋਟਰਸਾਈਕਲ ’ਤੇ ਆ ਰਹੇ ਦੀਪਕ ਸ਼ਰਮਾ ਵਾਸੀ ਪ੍ਰੇਮ ਵਿਹਾਰ ਜੱਸੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ। ਇਸੇ ਤਰ੍ਹਾਂ ਥਾਣੇਦਾਰ ਸਾਹਿਬ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਫੁਹਾਰਾ ਚੌਕ ਵਿੱਚ ਲਗਾਏ ਨਾਕੇ ਦੌਰਾਨ ਗੁਰਦੀਪ ਸਿੰਘ ਵਾਸੀ ਝੋਰੜਾਂ (ਜਗਰਾਉਂ) ਨੂੰ ਚੋਰੀ ਦੇ ਐਕਟਿਵਾ ਸਕੂਟਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ