ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਸਤੰਬਰ
ਇਥੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਦੋ ਵਿਅਕੀਤਆਂ ਨੂੰ ਖੋਹੇ ਹੋਏ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਰਾਮ ਕ੍ਰਿਸ਼ਨ ਨੇ ਦੱਸਿਆ ਹੈ ਕਿ ਘੰਟਾਘਰ ਚੌਕ ਕੋਲ ਵਿਜੈ ਕੁਮਾਰ ਵਾਸੀ ਪਿੰਡ ਭੱਟੀਆਂ ਨੂੰ 11 ਮੋਬਾਈਲ ਫੋਨ, ਇੱਕ ਚਾਕੂ ਸਣੇ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਭੂਰੀ ਵਾਲਾ ਗੁਰਦੁਆਰਾ ਸਾਹਿਬ ਨੇੜੇ ਮੋਟਰਸਾਈਕਲ ’ਤੇ ਆ ਰਹੇ ਰਾਜਵੀਰ ਸਿੰਘ ਵਾਸੀ ਪਵਿੱਤਰ ਨਗਰ ਹੈਬੋਵਾਲ ਨੂੰ ਪੁਲੀਸ ਨੇ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਚੋਰੀ ਦੇ 9 ਮੋਬਾਈਲ ਫੋਨ ਬਰਾਮਦ ਹੋਏ ਜੋ ਉਹ ਵੇਚਣ ਲਈ ਜਾ ਰਿਹਾ ਸੀ।