ਚੋਰੀ ਦੇ ਮੋਟਰਸਾਈਕਲਾਂ ਸਣੇ ਦੋ ਗ੍ਰਿਫ਼ਤਾਰ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਚਾਰ ਦੁਪਹੀਆ ਵਾਹਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ। ਪੁਲੀਸ ਨੇ ਇਸ ਮਾਮਲੇ ਵਿੱਚ ਟਿੱਬਾ ਰੋਡ ਪ੍ਰੇਮ ਵਿਹਾਰ ਦੇ ਰਹਿਣ...
Advertisement
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਚਾਰ ਦੁਪਹੀਆ ਵਾਹਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ। ਪੁਲੀਸ ਨੇ ਇਸ ਮਾਮਲੇ ਵਿੱਚ ਟਿੱਬਾ ਰੋਡ ਪ੍ਰੇਮ ਵਿਹਾਰ ਦੇ ਰਹਿਣ ਵਾਲੇ ਰਾਹੁਲ ਕੁਮਾਰ ਅਤੇ ਸਲੇਮ ਟਾਬਰੀ ਦੇ ਮੁਹੱਲਾ ਪੀਰੂਬੰਦਾ ਦੇ ਰਹਿਣ ਵਾਲੇ ਅੰਕੁਸ਼ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਦੋਵਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਏ ਸੀ ਪੀ (ਉੱਤਰੀ) ਕਿੱਕਰ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਨੇ ਸੂਚਨਾ ਦੇ ਆਧਾਰ ’ਤੇ ਚੋਰੀ ਦੇ ਮੋਟਰਸਾਈਕਲ ਵੇਚਣ ਜਾਂਦੇ ਮੁਲਜ਼ਮਾਂ ਨੂੰ ਜਲੰਧਰ ਬਾਈਪਾਸ ਨੇੜੇ ਘੇਰ ਲਿਆ। ਉਹ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ। ਬਾਅਦ ਵਿਚ ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਗਏ।
Advertisement
Advertisement
