ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੋਰੀ ਦੇ ਮੋਟਰਸਾਈਕਲਾਂ ਸਣੇ ਦੋ ਕਾਬੂ

ਨਿੱਜੀ ਪੱਤਰ ਪ੍ਰੇਰਕਲੁਧਿਆਣਾ, 5 ਜਨਵਰੀ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ‌ਥਾਣਾ ਡਿਵੀਜ਼ਨ ਨੰਬਰ 5 ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ’ਤੇ ਮੌਜੂਦ ਪੁਲੀਸ ਪਾਰਟੀ ਨੇ ਡੀਸੀ ਕੱਟ...
Advertisement
ਨਿੱਜੀ ਪੱਤਰ ਪ੍ਰੇਰਕਲੁਧਿਆਣਾ, 5 ਜਨਵਰੀ

ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ‌ਥਾਣਾ ਡਿਵੀਜ਼ਨ ਨੰਬਰ 5 ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ’ਤੇ ਮੌਜੂਦ ਪੁਲੀਸ ਪਾਰਟੀ ਨੇ ਡੀਸੀ ਕੱਟ ਲਾਈਟਾਂ ਫਿਰੋਜ਼ਪੁਰ ਰੋਡ ’ਤੇ ਸੂਰਜ ਵਰਮਾ ਵਾਸੀ ਬਾਜੀਗਰ ਮੁਹੱਲਾ ਬਹਾਦਰਕੇ ਰੋਡ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕਰ ਕੇ ਮੋਟਰਸਾਈਕਲ ਜ਼ਬਤ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਜਮਾਲਪੁਰ ਦੇ ਥਾਣੇਦਾਰ ਜੋਗਿੰਦਰ ਪਾਲ ਨੇ ਦੱਸਿਆ ਕਿ ਮੁਰਗੀ ਫਾਰਮ 33 ਫੁੱਟਾ ਰੋਡ ਮੁੰਡੀਆਂ ਕਲਾਂ ਕੋਲ ਪੁਲੀਸ ਨੇ ਵਿੱਕੀ ਧਵਨ ਵਾਸੀ ਸੁਰਜੀਤ ਕਲੋਨੀ ਮੁੰਡੀਆਂ ਕਲਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ।

Advertisement

 

Advertisement
Show comments