ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੋਰੀ ਦੇ ਵਾਹਨਾਂ ਸਣੇ ਦੋ ਗ੍ਰਿਫ਼ਤਾਰ

ਮੁਲਜ਼ਮਾਂ ਦੇ ਕਬਜ਼ੇ ’ਚੋਂ ਵੱਖ-ਵੱਖ ਕੰਪਨੀਆਂ ਦੇ 13 ਮੋਟਰਸਾਈਕਲ ਬਰਾਮਦ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 28 ਜੂਨ

Advertisement

ਲੁਧਿਆਣਾ ਪੁਲੀਸ ਦੇ ਸੀਆਈਏ ਵਨ ਟੀਮ ਨੇ ਦੋ ਪਹਿਆ ਵਾਹਨਾਂ ਦੀ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਨੂੰ ਡਿਵੀਜ਼ਨ ਅੱਠ ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਕੰਪਨੀਆਂ ਦੇ ਚੋਰੀ ਕੀਤੇ 13 ਮੋਟਰਸਾਈਕਲ ਬਰਾਮਦ ਹੋਏ ਹਨ। ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਪੀਪ, ਪਾਇਲ ਦੇ ਪਿੰਡ ਘੜਾਣੀ ਕਲਾਂ ਇਲਾਕੇ ਵਿੱਚ ਰਹਿਣ ਵਾਲੇ ਧਰਮਪਾਲ ਸਿੰਘ ਉਰਫ਼ ਨਿੱਕੂ ਵਜੋਂ ਹੋਈ ਹੈ। ਪੁਲੀਸ ਨੇ ਅੱਜ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਦੋਵਾਂ ਨੂੰ ਦੋ ਦਿਨਾਂ ਦੇ ਰਿਮਾਂਡ ’ਤੇ ਭੇਜਿਆ ਗਿਆ ਹੈ।

ਡੀਸੀਪੀ ਕ੍ਰਾਈਮ ਹਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਸੀਆਈਏ ਵਨ ਟੀਮ ਨੇ ਡਿਵੀਜ਼ਨ ਅੱਠ ਦੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਵਾਹਨ ਚੋਰੀ ਕਰਦੇ ਹਨ ਤੇ ਹੁਣ ਵੀ ਚੋਰੀ ਕੀਤੇ ਵਾਹਨਾਂ ਵਿੱਚ ਵਾਪਸ ਆ ਰਹੇ ਹਨ। ਪੁਲੀਸ ਨੇ ਨਾਕਾਬੰਦੀ ਦੌਰਾਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਵਾਹਨ ਚੋਰੀ ਕਰਕੇ ਘੱਟ ਕੀਮਤ ’ਤੇ ਵੇਚ ਦਿੰਦੇ ਸਨ ਤੇ ਥੋੜੇ ਸਮੇਂ ਲਈ ਸ਼ਹਿਰ ਤੋਂ ਬਾਹਰ ਚਲੇ ਜਾਂਦੇ ਸਨ। ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 13 ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲੀਸ ਅਨੁਸਾਰ ਮੁਲਜ਼ਮ ਪੀਪ ਵਿਰੁੱਧ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ ਅਤੇ ਉਹ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਮੁਲਜ਼ਮ ਨੇ ਆਪਣੇ ਸਾਥੀ ਨਾਲ ਦੁਬਾਰਾ ਚੋਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਨ੍ਹਾਂ ਨਾਲ ਕਿੰਨੇ ਲੋਕ ਸ਼ਾਮਲ ਹਨ।

Advertisement