ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਸਲਾ, ਨਸ਼ੀਲੀਆਂ ਗੋਲੀਆਂ ਅਤੇ ਚੋਰੀ ਦੇ ਮੋਟਰਸਾਈਕਲ ਸਣੇ ਦੋ ਕਾਬੂ

ਨਿੱਜੀ ਪੱਤਰ ਪ੍ਰੇਰਕ ਰਾਏਕੋਟ, 12 ਜੁਲਾਈ ਥਾਣਾ ਸਦਰ ਰਾਏਕੋਟ ਦੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀ ਕਾਬੂ ਕਰ ਕੇ ਇੱਕ ਕੋਲੋਂ ਦੇਸੀ ਪਿਸਤੌਲ ਅਤੇ ਦੂਜੇ ਕੋਲੋਂ ਚੋਰੀ ਦੇ ਮੋਟਰਸਾਈਕਲ ਸਣੇ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਦੀ...
Advertisement

ਨਿੱਜੀ ਪੱਤਰ ਪ੍ਰੇਰਕ

ਰਾਏਕੋਟ, 12 ਜੁਲਾਈ

Advertisement

ਥਾਣਾ ਸਦਰ ਰਾਏਕੋਟ ਦੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀ ਕਾਬੂ ਕਰ ਕੇ ਇੱਕ ਕੋਲੋਂ ਦੇਸੀ ਪਿਸਤੌਲ ਅਤੇ ਦੂਜੇ ਕੋਲੋਂ ਚੋਰੀ ਦੇ ਮੋਟਰਸਾਈਕਲ ਸਣੇ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਦੀ ਪਹਿਚਾਣ ਬੂਟਾ ਸਿੰਘ ਉਰਫ਼ ਲਾਡੀ ਪੁੱਤਰ ਸਵਰਨ ਸਿੰਘ ਵਾਸੀ ਮਲੇਰਕੋਟਲਾ ਅਤੇ ਰਾਜਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਮੱਖਣ ਸਿੰਘ ਵਾਸੀ ਜਲਾਲਦੀਵਾਲ ਵਜੋਂ ਹੋਈ ਹੈ। ਜਾਂਚ ਅਫ਼ਸਰ ਬੂਟਾ ਸਿੰਘ ਅਨੁਸਾਰ ਬੱਸੀਆਂ ਤੋਂ ਜੱਟਪੁਰਾ ਸੜਕ ਦੇ ਟੀ-ਪੁਆਇੰਟ ‘ਤੇ ਨਾਕੇਬੰਦੀ ਸਮੇਂ ਪੈਦਲ ਆ ਰਹੇ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲੈਣ ‘ਤੇ ਉਸ ਕੋਲੋਂ ਇਕ ਦੇਸੀ ਪਿਸਤੌਲ 12 ਬੋਰ (ਦੇਸੀ ਕੱਟਾ) ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੁਲਜ਼ਮ ਬੂਟਾ ਸਿੰਘ ਉਰਫ਼ ਲਾਡੀ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ। ਉੱਧਰ ਥਾਣੇਦਾਰ ਮਨੋਹਰ ਲਾਲ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਸੀਲੋਆਣੀ ਚੌਕ ਵਿੱਚ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਰਾਜਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰੋਕਿਆ ਤਾਂ ਉਸ ਕੋਲੋਂ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਅਤੇ 400 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

Advertisement
Tags :
ਅਸਲਾਕਾਬੂਗੋਲੀਆਂਚੋਰੀਨਸ਼ੀਲੀਆਂਮੋਟਰਸਾਈਕਲ