ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਨੇ ਦੋ ਜਣਿਆਂ ਨੂੰ ਲੁੱਟੇ ਹੋਏ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਪਵਨਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਤਾਜਪੁਰ ਰੋਡ ਸਥਿਤ ਗਾਂਧੀ ਕਲੋਨੀ ਨੇੜੇ ਗਸ਼ਤ ਕਰ ਰਹੀ ਸੀ ਤਾਂ ਪਤਾ ਲੱਗਿਆ ਕਿ ਮੋਬਾਈਲ ਲੁਟੇਰੇ ਸੈਕਟਰ 32 ਚੰਡੀਗੜ੍ਹ ਰੋਡ ਨੇੜੇ ਲੁੱਟੇ ਗਏ ਮੋਬਾਈਲ ਫੋਨ ਵੇਚਣ ਲਈ ਆ ਰਹੇ ਹਨ। ਪੁਲੀਸ ਪਾਰਟੀ ਨੇ ਤੁਰੰਤ ਨਾਕੇ ਦੌਰਾਨ ਨਿਊ ਜਨਤਾ ਕਲੋਨੀ ਵਾਸੀ ਸਚਿਨ ਕੁਮਾਰ ਅਤੇ ਰਿਤਿਕਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਵੱਖ ਵੱਖ ਕੰਪਨੀਆਂ ਦੇ 4 ਮੋਬਾਈਲ ਫੋਨ ਬਰਾਮਦ ਹੋਏ। ਪੁਲੀਸ ਵੱਲੋਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ