ਦਰੇਸੀ ਗਰਾਊਂਡ ਨੇੜੇ ਦੋ ਕਾਰਾਂ ਨੂੰ ਲੱਗੀ ਅੱਗ
ਦਰੇਸੀ ਗਰਾਊਂਡ ਨੇੜੇ ਸ਼ਨਿੱਚਰਵਾਰ ਨੂੰ ਸੜਕ ਨੇੜੇ ਖੜ੍ਹੀਆਂ ਦੋ ਗੱਡੀਆਂ ਨੂੰ ਅਚਾਨਕ ਅੱਗ ਲੱਗ ਗਈਆਂ। ਦੇਖਦੇ ਹੀ ਦੇਖਦੇ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਤੇ ਅੱਗ ਦੀ ਲਪਟਾਂ ਦੇਖ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਆਪਣੇ...
ਦਰੇਸੀ ਗਰਾਊਂਡ ਨੇੜੇ ਸ਼ਨਿੱਚਰਵਾਰ ਨੂੰ ਸੜਕ ਨੇੜੇ ਖੜ੍ਹੀਆਂ ਦੋ ਗੱਡੀਆਂ ਨੂੰ ਅਚਾਨਕ ਅੱਗ ਲੱਗ ਗਈਆਂ। ਦੇਖਦੇ ਹੀ ਦੇਖਦੇ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਤੇ ਅੱਗ ਦੀ ਲਪਟਾਂ ਦੇਖ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸੱਕਿਆ। ਲੋਕਾਂ ਨੇ ਇਸਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪੁੱਜ ਇੱਕ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ।
ਜਾਣਕਾਰੀ ਮੁਤਾਬਕ ਦਰੇਸੀ ਗਰਾਊਂਡ ਦੇ ਨੇੜੇ ਕੰਧ ਕਿਸੇ ਨੇ ਕੂੜੇ ਤੇ ਪੱਤਿਆਂ ਨੂੰ ਅੱਗ ਲਗਾਈ ਹੋਈ ਸੀ, ਜਿਸ ਦੇ ਨੇੜੇ ਇੱਕ ਦੁਕਾਨਦਾਰ ਨੇ ਆਪਣੀ ਗੱਡੀ ਖੜ੍ਹੀ ਕਰ ਦਿੱਤੀ। ਕੂੜੇ ਦੇ ਉਪਰ ਗੱਡੀ ਖੜ੍ਹੀ ਹੋਣ ਕਾਰਨ ਥੱਲੇ ਇੰਜਣ ਨੂੰ ਅੱਗ ਲੱਗ ਗਈ। ਇੱਕ ਤੋਂ ਬਾਅਦ ਦੂਜੀ ਗੱਡੀ ਨੂੰ ਅੱਗ ਲੱਗ ਗਈ। ਗੱਡੀਆਂ ਦਾ ਅਗਲਾ ਹਿੱਸਾ ਸੜ ਗਿਆ ਹੈ। ਆਸ-ਪਾਸ ਦੇ ਲੋਕਾਂ ਨੇ ਅੱਗ ਦੇਖ ਕੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਲੋਕਾਂ ਨੇ ਪਾਣੀ ਤੇ ਰੇਤ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸੱਕਿਆ। ਮੌਕੇ ’ਤੇ ਪੁੱਜੀ ਫਾਇਰ ਬ੍ਰਿਗੇਡ ਨੇ ਅੱਗ ਬੁਝਾਈ ਤੇ ਲੋਕਾਂ ਨੇ ਸੁਖ ਦਾ ਸਾਹ ਲਿਆ।