ਦੋ ਦਰਜਨ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

ਅੱਠ ਵਿਧਾਨ ਸਭਾ ਹਲਕਿਆਂ ’ਚ 25 ਉਮੀਦਵਾਰਾਂ ਨੇ ਕਾਗਜ਼ ਭਰੇ; ਪਹਿਲੀ ਫਰਵਰੀ ਤੱਕ ਭਰੇ ਜਾ ਸਕਣਗੇ ਕਾਗਜ਼

ਦੋ ਦਰਜਨ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

ਹਲਕਾ ਪੂਰਬੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਹੋਏ ਕਾਂਗਰਸ ਦੇ ਉਮੀਦਵਾਰ ਸੰਜੈ ਤਲਵਾੜ।

ਗਗਨਦੀਪ ਅਰੋੜਾ

ਲੁਧਿਆਣਾ, 28 ਜਨਵਰੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਜਾਰੀ ਹੈ। ਲੁਧਿਆਣਾ ਵਿੱਚ ਅੱਜ 8 ਵਿਧਾਨ ਸਭਾ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ 25 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਹਨ। ਲੁਧਿਆਣਾ ਵਿੱਚ ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਕਾਂਗਰਸ ਦੇ ਉਮੀਦਵਾਰ ਸੰਜੈ ਤਲਵਾੜ, ‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਸਣੇ 25 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਸ਼ਰਨਜੀਤ ਸਿੰਘ ਢਿੱਲੋਂ ਤੇ ਪਵਨਦੀਪ ਕੌਰ ਨੇ ਨਾਮਜ਼ਦਗੀ ਭਰੀ। ਇਸੇ ਤਰ੍ਹਾਂ ਹਲਕਾ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਨਾਲ ਇੰਦਰਜੀਤ ਕੌਰ ਢਿੱਲੋਂ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ, ਇਸੇ ਤਰ੍ਹਾਂ ਇਸੇ ਹਲਕੇ ਵਿੱਚੋਂ ਹੀ ਕਾਂਗਰਸ ਦੇ ਉਮੀਦਵਾਰ ਸੰਜੈ ਤਲਵਾੜ ਨਾਮਜ਼ਦਗੀ ਦਾਖਲ ਕੀਤੀ ਤੇ ਉਨ੍ਹਾਂ ਦੇ ਪੁੱਤਰ ਕੁੰਵਰ ਤਲਵਾੜ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ। ਹਲਕਾ ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ ਤੇ ਰੀਤਇੰਦਰ ਕੌਰ ਨੇ ਆਮ ਆਦਮੀ ਪਾਰਟੀ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ। ਹਲਕਾ ਆਤਮ ਨਗਰ ਤੋਂ ਹੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਨਾਮਜ਼ਦਗੀ ਦਾਖ਼ਲ ਕੀਤੀ। ਹਲਕਾ ਗਿੱਲ ਤੋਂ ਲੋਕ ਇਨਸਾਫ਼ ਪਾਰਟੀ ਗਗਨਦੀਪ ਸਿੰਘ ਤੇ ਪਰਮਿੰਦਰ ਸਿੰਘ ਕੈਂਥ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸੇ ਤਰ੍ਹਾਂ ਹਲਕਾ ਸਾਹਨੇਵਾਲ ਤੋਂ ਬੁੱਧ ਸਿੰਘ, ਸੁਰਿੰਦਰ ਪਾਲ ਕੌਰ ਅਤੇ ਭੋਲਾ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਇੰਦਰ ਦੇਵ ਪਾਂਡੇ ਨੇ ਇਨਸਾਨੀਅਤ ਲੋਕ ਵਿਰਾਸਤ ਪਾਰਟੀ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ। ਇਸੇ ਤਰ੍ਹਾਂ ਹਲਕਾ ਪੂਰਬੀ ਤੋਂ ਦਵਿੰਦਰ ਸਿੰਘ, ਰਮਨ ਕੁਮਾਰ ਵਰਮਾ ਤੇ ਅੰਜੂ ਕੁਮਾਰੀ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ। ਹਲਕਾ ਦੱਖਣੀ ਤੋਂ ਸੁਮਿਤ ਕੁਮਾਰ ਨੇ ਰਾਈਟ ਟੂ ਰੀਕਾਲ ਪਾਰਟੀ ਵੱਲੋਂ, ਹਲਕਾ ਉੱਤਰੀ ਤੋਂ ਅਵਤਾਰ ਸਿੰਘ ਨੇ ਪੀਪਲ ਪਾਰਟੀ ਆਫ ਇੰਡੀਆ ਡੈਮੋਕ੍ਰੇਟਿਕ ਵੱਲੋਂ, ਹਲਕਾ ਪਾਇਲ ਤੋਂ ਲਖਵੀਰ ਸਿੰਘ ਨੇ ਪੀਪਲ ਪਾਰਟੀ ਆਫ ਇੰਡੀਆ ਡੈਮੋਕ੍ਰੇਟਿਕ ਵੱਲੋਂ, ਹਲਕਾ ਜਗਰਾਉਂ ਤੋਂ ਐੱਸਆਰ ਕਲੇਰ ਤੇ ਸ੍ਰੀਮਤੀ ਰਣਬੀਰ ਕੌਰ ਕਲੇਰ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਆਪਣੀਆਂ ਨਾਮਜ਼ਦਗੀਆਂ ਭਰੀਆਂ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਭਰਨ ਦੀ ਆਖਰੀ 1 ਫਰਵਰੀ ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ ਨਿਸ਼ਚਿਤ ਕੀਤੀ ਗਈ ਹੈ।

ਅਕਾਲੀ-ਬਸਪਾ ਉਮੀਦਵਾਰ ਵਿਧਾਇਕ ਢਿੱਲੋਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਹੋਏ ਗੱਠਜੋੜ ਦੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ।

ਲੁਧਿਆਣਾ(ਨਿੱਜੀ ਪੱਤਰ ਪ੍ਰੇਰਕ): ਹਲਕਾ ਸਾਹਨੇਵਾਲ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਐੱਸਡੀਐੱਮ ਪੂਰਬੀ ਵਨੀਤ ਕੁਮਾਰ ਦੇ ਦਫਤਰ ਪਹੁੰਚ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਗਠਜੋੜ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਗੱਠਜੋੜ ਦੇ ਵਰਕਰਾਂ ਅੱਗੇ ਲੱਭਿਆਂ ਵੀ ਨਹੀਂ ਲੱਭ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਕਿਸੇ ਨਾਲ ਨਹੀਂ ਹੈ। ਕਾਂਗਰਸ ਦੇ ਉਮੀਦਵਾਰ ਵਿਕਰਮ ਸਿੰਘ ਬਾਜਵਾ ਬਾਰੇ ਉਨ੍ਹਾਂ ਕਿਹਾ ਕਿ ਹਾਰਨ ਤੋਂ ਬਾਅਦ ਉਹ ਨਹੀਂ ਸੀ ਲੱਭਿਆ ਅਤੇ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਵੀ ਨਹੀਂ ਲੱਭੇਗਾ। ਯੂਥ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਾਡੀ ਜਿੱਤ ਯਕੀਨੀ ਹੈ ਕਿਉਂਕਿ ਅਸੀਂ ਜਨਤਾ ਲਈ ਹਾਂ ਜਦਕਿ ਕਾਂਗਰਸ ਦਾ ਉਮੀਦਵਾਰ 2012 ਵਿੱਚ ਬੁਰੀ ਤਰ੍ਹਾਂ ਚੋਣ ਹਾਰਨ ਤੋਂ ਬਾਅਦ ਕਿਤੇ ਨਹੀਂ ਸੀ ਲੱਭਿਆ। ਇਸ ਮੌਕੇ ਉਨ੍ਹਾਂ ਦੇ ਪੁੱਤਰ ਸਿਮਰਨਜੀਤ ਸਿੰਘ ਢਿੱਲੋਂ ਤੋਂ ਇਲਾਵਾ ਪੀਏ ਰਛਪਾਲ ਸਿੰਘ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All