150 ਗ੍ਰਾਮ ਹੈਰੋਇਨ ਸਣੇ ਦੋ ਨਸ਼ਾ ਤਸਕਰ ਕਾਬੂ
ਪੱਤਰ ਪ੍ਰੇਰਕ ਗੁਰੂਸਰ ਸੁਧਾਰ, 7 ਜੁਲਾਈ ਥਾਣਾ ਸੁਧਾਰ ਦੀ ਪੁਲੀਸ ਨੇ ਗਸ਼ਤ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਨੂੰ ਲੁਧਿਆਣਾ-ਬਠਿੰਡਾ ਰਾਜ ਮਾਰਗ ’ਤੇ ਬੁਢੇਲ ਤੋਂ ਬੋਪਾਰਾਏ ਕਲਾਂ ਨੂੰ ਜਾਣ ਵਾਲੀ ਸੜਕ ’ਤੇ ਕਾਬੂ ਕੀਤਾ। ਕਾਰ ਦੀ ਤਲਾਸ਼ੀ ਦੌਰਾਨ ਇੱਕ ਲਿਫ਼ਾਫ਼ੇ ਵਿੱਚੋਂ...
Advertisement
ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 7 ਜੁਲਾਈ
Advertisement
ਥਾਣਾ ਸੁਧਾਰ ਦੀ ਪੁਲੀਸ ਨੇ ਗਸ਼ਤ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਨੂੰ ਲੁਧਿਆਣਾ-ਬਠਿੰਡਾ ਰਾਜ ਮਾਰਗ ’ਤੇ ਬੁਢੇਲ ਤੋਂ ਬੋਪਾਰਾਏ ਕਲਾਂ ਨੂੰ ਜਾਣ ਵਾਲੀ ਸੜਕ ’ਤੇ ਕਾਬੂ ਕੀਤਾ। ਕਾਰ ਦੀ ਤਲਾਸ਼ੀ ਦੌਰਾਨ ਇੱਕ ਲਿਫ਼ਾਫ਼ੇ ਵਿੱਚੋਂ 150 ਗਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਮੁਲਜ਼ਮਾਂ ਖ਼ਿਲਾਫ਼ ਨਸ਼ਾ ਤਸਕਰੀ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ। ਜਾਂਚ ਅਫ਼ਸਰ ਥਾਣੇਦਾਰ ਮਨੋਹਰ ਲਾਲ ਅਨੁਸਾਰ ਮੁਲਜ਼ਮਾਂ ਦੀ ਪਹਿਚਾਣ ਬਿਕਰਮ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਸੁਖਦੇਵ ਨਗਰ ਲੁਧਿਆਣਾ ਅਤੇ ਕਰਨ ਕੁਮਾਰ ਪੁੱਤਰ ਸੋਨੂੰ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ ਹਾਲ ਵਾਸੀ ਸ਼ਿਮਲਾਪੁਰੀ ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮਾਂ ਦੀ ਆਈ-20 ਕਾਰ ਵੀ ਪੁਲੀਸ ਨੇ ਕਬਜ਼ੇ ਵਿੱਚ ਲੈ ਲਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਗਰਾਉਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵੱਲੋਂ ਇਕ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
Advertisement