ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੁੱਟ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਖੰਨਾ, 15 ਅਪਰੈਲ ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਡਾ. ਜੋਤੀ ਯਾਦਵ ਨੇ ਦੱਸਿਆ ਕਿ ਪੁਲੀਸ ਵੱਲੋਂ ਪਿਛਲੇ ਦਿਨੀਂ ਪਿੰਡ ਦਿਆਲਪੁਰਾ ਨੇੜੇ ਸਮਰਾਲਾ ਕੋਲ ਸੁਮਨ ਮੰਡਲ ਤੋਂ ਮੋਟਰਸਾਈਕਲ ਖੋਹ ਕੇ ਫਰਾਰ ਹੋਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ...
Advertisement

ਨਿੱਜੀ ਪੱਤਰ ਪ੍ਰੇਰਕ

ਖੰਨਾ, 15 ਅਪਰੈਲ

Advertisement

ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਡਾ. ਜੋਤੀ ਯਾਦਵ ਨੇ ਦੱਸਿਆ ਕਿ ਪੁਲੀਸ ਵੱਲੋਂ ਪਿਛਲੇ ਦਿਨੀਂ ਪਿੰਡ ਦਿਆਲਪੁਰਾ ਨੇੜੇ ਸਮਰਾਲਾ ਕੋਲ ਸੁਮਨ ਮੰਡਲ ਤੋਂ ਮੋਟਰਸਾਈਕਲ ਖੋਹ ਕੇ ਫਰਾਰ ਹੋਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਕਥਿਤ ਦੋਸ਼ੀਆਂ ਦੀ ਪਛਾਣ ਸਤਨਾਮ ਸਿੰਘ ਵਾਸੀ ਮੁਸ਼ਕਾਬਾਦ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਕਰਨਵੀਰ ਸਿੰਘ ਵਾਸੀ ਪਿੰਡ ਅਰਨੋਲੀ (ਰੋਪੜ) ਵਜੋਂ ਹੋਈ ਹੈ। ਐੱਸਐੱਸਪੀ ਅਨੁਸਾਰ ਜਦੋਂ ਦੋਵੇਂ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਸੀ ਤਾਂ ਉਨ੍ਹਾਂ ਥਾਣੇਦਾਰ ਪਵਿੱਤਰ ਸਿੰਘ ਨਾਲ ਹੱਥੋਪਾਈ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਵਿੱਚ ਭਾਵੇਂ ਥਾਣੇਦਾਰ ਜ਼ਖ਼ਮੀ ਵੀ ਹੋਇਆ ਪਰ ਪੁਲੀਸ ਦੀ ਦਲੇਰੀ ਨਾਲ ਦੋਵਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਉਨ੍ਹਾਂ ਪਾਸੋਂ ਦੇਸੀ ਪਿਸਤੌਲ, ਤਿੰਨ ਕਾਰਤੂਸ ਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਕਥਿਤ ਦੋਸ਼ੀਆਂ ਵਿਰੁੱਧ ਧਾਰਾ ਕੇਸ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement