ਹਾਦਸਿਆਂ ’ਚ ਦੋ ਗੰਭੀਰ ਜ਼ਖ਼ਮੀ
ਇਥੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਥਾਣਾ ਡਿਵੀਜ਼ਨ ਨੰਬਰ 8 ਦੇ ਇਲਾਕੇ...
Advertisement
ਇਥੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਥਾਣਾ ਡਿਵੀਜ਼ਨ ਨੰਬਰ 8 ਦੇ ਇਲਾਕੇ ਵਿੱਚ ਦੀਦਾਰ ਸਿੰਘ ਆਪਣੇ ਸਕੂਟਰ ’ਤੇ ਨਿਊ ਡੀ ਐੱਮ ਸੀ ਹਸਪਤਾਲ ਜਾ ਰਿਹਾ ਸੀ ਤਾਂ ਪਿੱਛੋਂ ਆਈ ਇਕ ਕਾਰ ਦੇ ਚਾਲਕ ਨੇ ਉਸ ਨੂੰ ਟੱਕਰ ਮਾਰੀ ਤੇ ਫਰਾਰ ਹੋ ਗਿਆ। ਇਸ ਹਾਦਸੇ ਵਿੱਚ ਅਮਰਜੀਤ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ। ਇਸੇ ਤਰ੍ਹਾਂ ਥਾਣਾ ਟਿੱਬਾ ਦੇ ਇਲਾਕੇ ਵਿੱਚ ਗੌਰਵ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ, ਜਿਸ ਨੂੰ ਅੱਗੋਂ ਆ ਰਹੀ ਕਾਰ ਦੇ ਚਾਲਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਸੜਕ ’ਤੇ ਡਿੱਗ ਪਿਆ ਜਦਕਿ ਕਾਰ ਚਾਲਕ ਫ਼ਰਾਰ ਹੋ ਗਿਆ।
Advertisement
Advertisement
×

