ਲੁਧਿਆਣਾ:
ਥਾਣਾ ਦਰੇਸੀ ਦੇ ਇਲਾਕੇ ਵਿੱਚ ਪੈਂਦੇ ਸੁੰਦਰ ਨਗਰ ਸਥਿਤ ਪੰਜਾਬ ਨੈਸ਼ਨਲ ਬੈਂਕ ਬਾਹਰੋਂ ਅਣਪਛਾਤੇ ਵਿਅਕਤੀ ਇੱਕ ਮੋਟਰਸਾਈਕਲ ਚੋਰੀ ਕਰ ਕੇ ਲੈ ਗਏ ਹਨ। ਇਸ ਸਬੰਧੀ ਜਤਿੰਦਰ ਕੁਮਾਰ ਵਾਸੀ ਮੁਹੱਲਾ ਸਜੈਨ ਕਲੋਨੀ ਸੁੰਦਰ ਨਗਰ ਨੇ ਦੱਸਿਆ ਕਿ ਉਸਨੇ ਆਪਣਾ ਸਕੂਟਰ ਬੈਂਕ ਦੇ ਬਾਹਰ ਲਾਕ ਲਗਾ ਕੇ ਖੜ੍ਹਾ ਕੀਤਾ ਸੀ, ਜਿਸਨੂੰ ਕੋਈ ਵਿਅਕਤੀ ਚੋਰੀ ਕਰ ਕੇ ਲੈ ਗਿਆ ਹੈ। ਇਸੇ ਤਰ੍ਹਾਂ ਥਾਣਾ ਡਵੀਜ਼ਨ ਨੰਬਰ 3 ਦੀ ਪੁਲੀਸ ਨੂੰ ਰਣਜੀਤ ਕੁਮਾਰ ਵਾਸੀ ਤਾਜਪੁਰ ਰੋਡ ਈਡਬਲਿਊਐੱਸ ਕਲੋਨੀ ਨੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਬਾਬਾ ਥਾਨ ਸਿੰਘ ਚੌਕ ਸਥਿਤ ਆਪਣੇ ਦਫ਼ਤਰ ਦੇ ਬਾਹਰ ਖੜ੍ਹਾ ਕੀਤਾ ਸੀ, ਜਿਸਨੂੰ ਕੋਈ ਵਿਅਕਤੀ ਚੋਰੀ ਕਰ ਕੇ ਲੈ ਗਿਆ ਹੈ। ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ