ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਅਕਤੂਬਰ
ਵੱਖ ਵੱਖ ਇਲਾਕਿਆਂ ਵਿੱਚ ਦੋ ਨੌਜਵਾਨ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਏ ਹਨ। ਥਾਣਾ ਜੋਧੇਵਾਲ ਦੀ ਪੁਲੀਸ ਨੂੰ ਅਸ਼ੋਕ ਦਾ ਮਕਾਨ ਨੂਰਵਾਲਾ ਰੋਡ ਵਾਸੀ ਸ਼ਬਨਮ ਖਾਤੂਨ ਪਤਨੀ ਮੁਹੰਮਦ ਇਰਸ਼ਾਦ ਅਲੀ ਆਲਫੀ ਨੇ ਦੱਸਿਆ ਕਿ ਉਸ ਦਾ ਲੜਕਾ ਖਾਲਿਕ (14) ਸਵੇਰੇ 7 ਵਜੇ ਬਿਨਾਂ ਦੱਸੇ ਘਰੋਂ ਕਿਤੇ ਚਲਾ ਗਿਆ ਪਰ ਵਾਪਸ ਨਹੀਂ ਆਇਆ। ਉਸ ਨੂੰ ਸ਼ੱਕ ਹੈ ਕਿ ਖਾਲਿਕ ਨੂੰ ਕਿਸੇ ਨਾਮਲੂਮ ਵਿਅਕਤੀ ਨੇ ਲੁਕਾ ਕੇ ਰੱਖਿਆ ਹੋਇਆ ਹੈ। ਇਸੇ ਤਰ੍ਹਾਂ ਥਾਣਾ ਹੈਬੋਵਾਲ ਦੀ ਪੁਲੀਸ ਨੂੰ ਅਜੀਤ ਨਗਰ ਚੂਹੜਪੂਰ ਰੋਡ ਵਾਸੀ ਰੇਨੂੰ ਗੁਲਾਟੀ ਪਤਨੀ ਕਮਲ ਗੁਲਾਟੀ ਨੇ ਦੱਸਿਆ ਕਿ ਉਸ ਦਾ ਪੁੱਤ ਗੌਰਵ ਗੁਲਾਟੀ (31) ਮੋਟਰਸਾਈਕਲ ’ਤੇ ਘਰੋਂ ਗਿਆ ਸੀ ਪਰ ਵਾਪਸ ਨਹੀਂ ਆਇਆ। ਦੋਵਾਂ ਮਾਮਲਿਆਂ ਵਿੱਚ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।