ਅਧੂਰੀਆਂ ਮੰਗਾਂ: ਬਜਟ ਸੈਸ਼ਨ ਦੌਰਾਨ ਦਿੱਲੀ ’ਚ ਇਕੱਠ ਕਰਨਗੇ ਕਿਸਾਨ : The Tribune India

ਅਧੂਰੀਆਂ ਮੰਗਾਂ: ਬਜਟ ਸੈਸ਼ਨ ਦੌਰਾਨ ਦਿੱਲੀ ’ਚ ਇਕੱਠ ਕਰਨਗੇ ਕਿਸਾਨ

ਅਧੂਰੀਆਂ ਮੰਗਾਂ: ਬਜਟ ਸੈਸ਼ਨ ਦੌਰਾਨ ਦਿੱਲੀ ’ਚ ਇਕੱਠ ਕਰਨਗੇ ਕਿਸਾਨ

ਲੁਧਿਆਣਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 31 ਜਨਵਰੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਦਾ ਮੁੜ ਬਿਗਲ ਵਜਾਉਂਦਿਆਂ ਮਾਰਚ ਮਹੀਨੇ ਬਜਟ ਸੈਸ਼ਨ ਦੌਰਾਨ ਦਿੱਲੀ ’ਚ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਦਫ਼ਤਰ ਵਿੱਚ ਹਰਿੰਦਰ ਸਿੰਘ ਲੱਖੋਵਾਲ, ਸਤਨਾਲ ਸਿੰਘ ਬਹਿਰੂ ਅਤੇ ਰੂਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਰਵੀ ਨੇ ਦੱਸਿਆ ਕਿ ਦਿੱਲੀ ਇਕੱਠ ਦੀ ਤਾਰੀਕ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਦੀ 9 ਫਰਵਰੀ ਨੂੰ ਕੁਰੂਕਸ਼ੇਤਰ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 11 ਦਸੰਬਰ 2021 ਨੂੰ ਅੰਦੋਲਨ ਦੌਰਾਨ ਰਹਿੰਦੀਆਂ ਮੰਗਾਂ ਸਬੰਧੀ ਵਿਸ਼ਵਾਸ ਪੱਤਰ ਦਿੱਤਾ ਗਿਆ ਸੀ ਪਰ 15 ਮਹੀਨੇ ਬੀਤਣ ’ਤੇ ਵੀ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪੂਰੇ ਭਾਰਤ ਦੇ ਕਿਸਾਨਾਂ ਦੀਆਂ ਅੱਠ ਨੁਕਾਤੀ ਮੰਗਾਂ ’ਤੇ ਗੌਰ ਨਹੀਂ ਕੀਤਾ ਅਤੇ ਕਿਸਾਨਾਂ ਦੀ ਮੁੱਖ ਮੰਗ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਗਾਰੰਟੀ ਕਾਨੂੰਨ ਨਹੀਂ ਬਣਾਇਆ ਤੇ ਨਾ ਹੀ ਦੇਸ਼ ਦੇ ਕਿਸਾਨਾਂ ਦੇ ਕਰਜ਼ੇ ’ਤੇ ਹਾਲੇ ਤੱਕ ਲੀਕ ਫੇਰੀ ਗਈ ਹੈ। ਲਖੀਮਪੁਰ ਖੀਰੀ ਵਿੱਚ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਤੇ ਨਾ ਹੀ ਅਜੈ ਮਿਸ਼ਰਾ ਟੈਨੀ ਨੂੰ ਕੇਂਦਰ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਰਵੱਈਏ ਖ਼ਿਲਾਫ਼ ਦੇਸ਼ ਦੇ ਕਿਸਾਨ ਦਿੱਲੀ ਵਿੱਚ ਬਜਟ ਸੈਸ਼ਨ ਦੌਰਾਨ ਮਾਰਚ ਦੇ ਦੂਜੇ ਹਫ਼ਤੇ ਵੱਡਾ ਇਕੱਠ ਕਰਨਗੇ। ਮੀਟਿੰਗ ਵਿੱਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੁਖਦੇਵ ਸਿੰਘ ਅਰਾਈਆ ਵਾਲਾ, ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਮਨਜੀਤ ਸਿੰਘ ਧਨੇਰ, ਸਤਨਾਮ ਸਿੰਘ ਅਜਨਾਲਾ, ਲਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All