ਕੇਂਦਰ ਸਰਕਾਰ ਪੰਜਾਬ ਨਾਲ ਵਧੀਕੀਆਂ ਕਰਨ ’ਤੇ ਤੁਲੀ: ਅਮਰ ਸਿੰਘ

ਕੇਂਦਰ ਸਰਕਾਰ ਪੰਜਾਬ ਨਾਲ ਵਧੀਕੀਆਂ ਕਰਨ ’ਤੇ ਤੁਲੀ: ਅਮਰ ਸਿੰਘ

ਮੰਡੀ ਵਿਚ ਦੌਰਾ ਕਰਦੇ ਹੋਏ ਲੋਕ ਸਭਾ ਮੈਂਬਰ ਡਾ. ਅਮਰ ਸਿੰਘ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਅਕਤੂਬਰ

ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਸਾਹਨੇਵਾਲ, ਜੰਡਿਆਲੀ, ਕੂਮ ਕਲਾਂ ਅਤੇ ਖਾਸੀ ਕਲਾਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਦੌਰਾ ਕੀਤਾ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਨਾਲ ਗੱਲਬਾਤ ਕਰ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ।

ਡਾ. ਅਮਰ ਸਿੰਘ ਨੇ ਮੌਕੇ ’ਤੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਤੋਂ ਇਲਾਵਾ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰ ਕੇ ਮੰਡੀਆਂ ਵਿੱਚ ਚੱਲ ਰਹੇ ਨਿਰਵਿਘਨ ਖ਼ਰੀਦ ਕਾਰਜਾਂ ’ਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨ੍ਹਾਂ ਔਖੇ ਸਮੇਂ ’ਚ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।

ਮਾਲ ਗੱਡੀਆਂ ਬੰਦ ਹੋਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਸੰਸਦ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਤਾਨਾਸ਼ਾਹੀ ਰਵੱਈਆ ਅਖ਼ਤਿਆਰ ਕੀਤਾ ਜਾ ਰਿਹਾ ਹੈ, ਜਦੋਂਕਿ ਲੋਕਤੰਤਰ ਵਿਚਾਰ ਚਰਚਾਵਾਂ ਨਾਲ ਚੱਲਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ਾਸਕਰ ਪੰਜਾਬ ਦੇ ਲੋਕਾਂ ਨਾਲ ਸ਼ਰ੍ਹੇਆਮ ਧੱਕਾਂ ਤੇ ਵਧੀਕੀਆਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਰੇਲ ਮੰਤਰੀ ਨੂੰ ਗੁਜਾਰਿਸ਼ ਕੀਤੀ ਗਈ ਕਿ ਰੇਲਾਂ ਬੰਦ ਹੋਣ ਨਾਲ ਸੂਬੇ ਦੀ ਬਿਜਲੀ ਬੰਦ ਹੋ ਜਾਵੇਗੀ ਤੇ ਖਾਦਾਂ ਵੀ ਪੰਜਾਬ ’ਚ ਨਹੀਂ ਪਹੁੰਚ ਰਹੀਆਂ।

ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਇਸ ਵਾਰ ਮੰਡੀਆਂ ਦੀ ਗਿਣਤੀ ਦੁੱਗਣੀ ਤੋਂ ਵੱਧ ਕੀਤੀ ਗਈ ਹੈ। ਸੂਬੇ ਵਿੱਚ ਇਸ ਵਾਰ 4260 ਮੰਡੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ।

60 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਰਾਏਕੋਟ (ਰਾਮ ਗੋਪਾਲ ਰਾਏਕੋਟੀ): ਸਥਾਨਕ ਵਾਰਡ ਨੰਬਰ-9 ਅਤੇ 10 ਵਿੱਚ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ 60 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀਆਂ ਗਲੀਆਂ-ਨਾਲੀਆਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਐੱਸ.ਡੀ.ਐੱਮ. ਰਾਏਕੋਟ ਡਾ. ਹਿਮਾਂਸ਼ੂ ਗੁਪਤਾ, ਯੂਥ ਆਗੂ ਕਾਮਿਲ ਬੋਪਾਰਾਏ ਅਤੇ ਕਾਰਜਸਾਧਕ ਅਫ਼ਸਰ ਅਮਰਇੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਹਲਕਾ ਰਾਏਕੋਟ ਖ਼ਾਸਕਰ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾ ਕੇ ਨਵੀਂ ਦਿੱਖ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਰਸੋਈ ਗੈਸ ਪਾਈਪਲਾਈਨ ਪਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਰਾਏਕੋਟ ਸ਼ਹਿਰ ਸੂਬੇ ਦਾ ਪਹਿਲਾ ਸ਼ਹਿਰ ਹੈ, ਜਿੱਥੇ ਗੈਸ ਪਾਈਪਲਾਈਨ ਪੈ ਰਹੀ ਹੈ। ਇੱਥੇ ਸਰਕਾਰੀ ਕਾਲਜ ਦੀ ਬਿਲਡਿੰਗ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਆਈਟੀਆਈ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ। ਹਲਵਾਰਾ ਏਅਰਪੋਰਟ ਬਣਨ ਨਾਲ ਨੌਜਵਾਨਾਂ ਲਈ ਨੌਕਰੀ ਦੇ ਸਾਧਨ ਪੈਦਾ ਹੋਣਗੇ। ਮੁਹੱਲਿਆਂ ’ਚ ਸਟਰੀਟ ਲਾਈਟਾਂ ਆਦਿ ਦੇ ਕੰਮ ਬਿਨਾਂ ਭੇਦ-ਭਾਵ ਨੇਪਰੇ ਚਾੜ੍ਹੇ ਜਾ ਰਹੇ ਹਨ। ਇਸ ਮੌਕੇ ਡਾ. ਅਮਰ ਸਿੰਘ ਨੇ ਇਨ੍ਹਾਂ ਵਾਰਡਾਂ ਦੇ ਅਧੀਨ ਆਉਂਦੀਆਂ ਤਿੰਨ ਐਸ.ਸੀ. ਭਾਈਚਾਰੇ ਦੀਆਂ ਧਰਮਸ਼ਾਲਾਵਾਂ ਲਈ ਵੀ 15 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All