ਕੇਂਦਰੀ ਰਾਜ ਮੰਤਰੀ ਨੀਮੂਬੇਨ ਦਾ ਦੌਰਾ ਅੱਜ
ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਨੀਮੂਬੇਨ ਜਯੰਤੀਭਾਈ ਭੰਭਾਨੀਆ ਵੱਲੋਂ ਲੁਧਿਆਣਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਭਲਕੇ 11 ਅਕਤੂਬਰ ਦਿਨ ਸ਼ਨੀਵਾਰ ਨੂੰ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਦੱਸਿਆ...
Advertisement
ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਨੀਮੂਬੇਨ ਜਯੰਤੀਭਾਈ ਭੰਭਾਨੀਆ ਵੱਲੋਂ ਲੁਧਿਆਣਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਭਲਕੇ 11 ਅਕਤੂਬਰ ਦਿਨ ਸ਼ਨੀਵਾਰ ਨੂੰ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਦੱਸਿਆ ਕਿ ਕੇਂਦਰੀ ਰਾਜ ਮੰਤਰੀ ਸਵੇਰੇ 11 ਵਜੇ ਪਿੰਡ ਤਲਵੰਡੀ ਕਲਾਂ ਵਿਖੇ ਪਹੁੰਚਣਗੇ। ਇਸ ਤੋਂ ਬਾਅਦ ਉਹ ਪਿੰਡ ਬੋਂਕੜ ਡੋਗਰਾਂ, ਨੰਬਰ 5 ਠੋਕਰ ਅਤੇ ਖੈਰਾ ਬੇਟ ਦਾ ਦੌਰਾ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਦੌਰੇ ਦੌਰਾਨ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
Advertisement
Advertisement