ਕੇਂਦਰੀ ਰਾਜ ਮੰਤਰੀ ਵੱਲੋਂ ਸਸਰਾਲੀ ’ਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ
ਪਿੰਡ ਸਸਰਾਲੀ ਵਿੱਚ ਹੜ੍ਹਾਂ ਦੌਰਾਨ ਪਈ ਪਾਣੀ ਦੀ ਮਾਰ ਦਾ ਜਾਇਜ਼ਾ ਲੈਣ ਲਈ ਕੇਂਦਰੀ ਰਾਜ ਮੰਤਰੀ ਬੀ.ਐੱਲ. ਸ਼ਰਮਾ ਪੁੱਜੇ। ਉਨ੍ਹਾਂ ਨੇ ਸਸਰਾਲੀ ਪਿੰਡ ਦਾ ਦੌਰਾ ਕਰਕੇ ਹੜ੍ਹ ਦੀ ਸਥਿਤੀ ਅਤੇ ਪ੍ਰਭਾਵਿਤ ਖੇਤਰਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖੇਤਾਂ ਅਤੇ ਘਰਾਂ ਦੀ ਸੁਰੱਖਿਆ ਲਈ ਬਣਾਏ ਗਏ 2.5 ਕਿਲੋਮੀਟਰ ਤੋਂ ਵੱਧ ਅਸਥਾਈ ਬੰਨ੍ਹਾਂ ਦਾ ਵੀ ਨਿਰੀਖਣ ਕੀਤਾ।
ਉਨ੍ਹਾਂ ਦੱਸਿਆ ਕਿ ਕਰੀਬ 450 ਏਕੜ ਉਪਜਾਊ ਖੇਤੀਬਾੜੀ ਜ਼ਮੀਨ ਸਤਲੁਜ ਦਰਿਆ ਵਿੱਚ ਵਹਿ ਗਈ ਹੈ, ਜਿਸ ਕਰਕੇ ਇਲਾਕੇ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਭਾਜਪਾ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਮੰਤਰੀ ਇਲਾਕੇ ਵਿੱਚ ਹੋਈ ਗੈਰ-ਕਾਨੂੰਨੀ ਮਾਈਨਿੰਗ ਬਾਰੇ ਵੀ ਦੱਸਿਆ ਜੋ ਇਸ ਤਬਾਹੀ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ। ਬਲੀਏਵਾਲ ਵਲੋਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਵਰਮਾ ਨੂੰ ਭੇਜਣ ਤੇ ਧੰਨਵਾਦ ਕੀਤਾ। ਮੰਤਰੀ ਨੇ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ, ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਹੀ ਪੰਜਾਬ ਲਈ 1,600 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦਾ ਐਲਾਨ ਕਰ ਦਿੱਤਾ ਹੈ ਅਤੇ ਪਹਿਲਾਂ ਤੋਂ ਵੀ ਪੰਜਾਬ ਦੀ ਸਰਕਾਰ ਜੋ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਅਧੀਨ ਅਲਾਟ ਕੀਤੇ ਗਏ 12,000 ਕਰੋੜ ਰੁਪਏ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਾਧੂ ਸਹਾਇਤਾ ਦੀ ਲੋੜ ਹੈ, ਤਾਂ ਕੇਂਦਰ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀ ਬੀ.ਐਲ. ਸ਼ਰਮਾ ਨੇ ਭਾਜਪਾ ਵਲੰਟੀਅਰਾਂ ਦੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ ਜੋ ਸਥਾਨਕ ਪਿੰਡ ਵਾਸੀਆਂ ਨਾਲ ਮਿਲ ਕੇ ਰਾਹਤ ਪ੍ਰਦਾਨ ਕਰਨ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਨੇ ਸਸਰਾਲੀ ਪਿੰਡ ਦੇ ਵਸਨੀਕਾਂ ਨੂੰ ਹੜ੍ਹ ਰਾਹਤ ਕਿੱਟਾਂ ਵੀ ਵੰਡੀਆਂ।
ਇਸ ਮੌਕੇ ਉਨ੍ਹਾਂ ਦੇ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਅਤੇ ਗਗਨਦੀਪ ਸਿੰਘ ਕੈਂਥ, ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵੀ ਮੌਜੂਦ ਸਨ। ਇਸ ਦੌਰੇ ਦੌਰਾਨ ਨੇ ਕੇਂਦਰੀ ਰਾਜ ਮੰਤਰੀ ਨੂੰ ਹਲਕਾ ਸਾਹਨੇਵਾਲ ਵਿੱਚ ਹੜ੍ਹਾਂ ਕਰਕੇ ਹੋਈ ਤਬਾਹੀ ਬਾਰੇ ਜਾਣੂ ਕਰਵਾਇਆ।