DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀਸੀ ਦਫ਼ਤਰ ਅੱਗੇ ਧਰਨੇ ਦੀ ਤਿਆਰੀ

ਹਡ਼੍ਹਾਂ ਦੇ ਕਾਰਨਾਂ ਦੀ ਅਦਾਲਤੀ ਜਾਂਚ ਦੀ ਮੰਗ

  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਹਾਜ਼ਰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ। -ਫੋਟੋ: ਗਿੱਲ
Advertisement

ਪੰਜਾਬ ਵਿੱਚ ਆਏ ਹੜ੍ਹਾ ਦੇ ਕਾਰਨਾਂ ਦੀ ਅਦਾਲਤੀ ਜਾਂਚ ਕਰਵਾਉਣ ਅਤੇ ਸਬੰਧਤ ਮਹਿਕਮੇ ਦੇ ਮੰਤਰੀ, ਸਕੱਤਰ ਤੇ ਚੀਫ ਇੰਜਨੀਅਰ ਜਿਨ੍ਹਾਂ ਕਰਕੇ ਦਰਿਆਵਾਂ ਵਿੱਚ ਬੇਤਰਤੀਬਾ ਪਾਣੀ ਛੱਡਿਆ ਗਿਆ ਹੈ, ਉਨ੍ਹਾਂ ’ਤੇ ਕਾਰਵਾਈ ਦੀ ਮੰਗ ਅਤੇ ਹੜ੍ਹਾ ਵਿੱਚ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਧਰਨਾ ਲਾਇਆ ਜਾਵੇਗਾ। ਇਸ ਦੀ ਤਿਆਰੀ ਸਬੰਧੀ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ), ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਆਲ ਇੰਡੀਆ ਕਿਸਾਨ ਸਭਾ (ਅਜੇਭਵਨ), ਆਲ ਇੰਡੀਆ ਕਿਸਾਨ ਸਭਾ (ਹੱਨਨ ਮੁੱਲਾ), ਕਿਰਤੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਸੁਦਾਗਰ ਸਿੰਘ ਘੁਡਾਣੀ ਦੀ ਪ੍ਰਧਾਨਗੀ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 8 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਧਰਨਾ ਮਾਰ ਕੇ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਧਰਨੇ ਦੀ ਤਿਆਰੀ ਲਈ ਜ਼ਿਲ੍ਹੇ ਵਿੱਚ ਮੀਟਿੰਗਾਂ, ਜਲਸੇ ਕਰਕੇ ਲੋਕਾਂ ਨੂੰ ਧਰਨੇ ਵਿੱਚ ਆਉਣ ਲਈ ਲਾਮਬੰਦੀ ਕੀਤੀ ਜਾਵੇਗੀ। ਆਗੂਆਂ ਨੇ ਆਖਿਆ ਕਿ ਇਹ ਧਰਨਾ ਸਰਕਾਰ ਨੂੰ ਹੜ੍ਹ ਪੀੜਤਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦੇਣ ਲਈ ਮਜਬੂਰ ਕਰ ਦੇਵੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਚਰਨ ਸਿੰਘ ਨੂਰਪੁਰਾ, ਹਰਦੇਵ ਸਿੰਘ ਸੰਧੂ, ਬਲਦੇਵ ਸਿੰਘ ਲਤਾਲਾ, ਚਮਕੌਰ ਸਿੰਘ ਬਰਮੀ, ਸਾਧੂ ਸਿੰਘ ਅੱਚਰਵਾਲ, ਜਗਤਾਰ ਸਿੰਘ ਦੇਹੜਕਾ, ਜੁਗਿੰਦਰ ਸਿੰਘ ਢਿੱਲੋਂ, ਲਖਵੀਰ ਸਿੰਘ, ਜਗਰੂਪ ਸਿੰਘ ਝੋਰੜਾਂ, ਸਤਵੀਰ ਸਿੰਘ ਰਾਏ, ਰਣਜੀਤ ਸਿੰਘ ਭੈਣੀ ਹਾਜ਼ਰ ਸਨ।

Advertisement

Advertisement
Advertisement
×