ਭਾਰਤ-ਅਮਰੀਕਾ ਵਿਚਾਲੇ ਹੋਏ ਵਪਾਰਕ ਸਮਝੌਤੇ ਖ਼ਿਲਾਫ਼ ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਭਾਈਵਾਲਾ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਵਿੱਢਿਆ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਇਸੇ ਸਬੰਧ ਵਿੱਚ ਜਗਰਾਉਂ ਵਿੱਚ ਰੇਲਵੇ ਪੁਲ ਹੇਠਾਂ ਤਹਿਸੀਲ ਰੋਡ ’ਤੇ ਕਿਸਾਨਾਂ ਵੱਲੋਂ 6 ਅਪਰੈਲ ਨੂੰ ਰੋਸ ਰੈਲੀ ਕੀਤੀ ਜਾ ਰਹੀ ਹੈ। ਰੈਲੀ ਦੀ ਸਫਲਤਾ ਲਈ ਰਾਏਕੋਟ ਨੇੜਲੇ ਪਿੰਡ ਬਰਮੀ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਤਤਲਾ ਦੀ ਅਗਵਾਈ ਅਤੇ ਬਲਾਕ ਰਾਏਕੋਟ ਦੇ ਪ੍ਰਧਾਨ ਅਵਤਾਰ ਸਿੰਘ ਬਰਮੀ ਦੀ ਪ੍ਰਧਾਨਗੀ ਹੇਠ ਵੱਡਾ ਇੱਕਠ ਕਰ ਕੇ ਲਾਮਬੰਦੀ ਮੀਟਿੰਗ ਕੀਤੀ ਗਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਤਰਲੋਚਨ ਸਿੰਘ ਤਤਲਾ ਨੇ ਆਖਿਆ ਕਿ ਪੰਜਾਬ ਦੀ ਰੀੜ੍ਹ ਦੀ ਹੱਡੀ ਕਿਸਾਨੀ, ਡੇਅਰੀ ਫਾਰਮਿੰਗ ਧੰਦਿਆਂ ਨੂੰ ਬਚਾਉਣ ਲਈ ਅਮਰੀਕਾ-ਭਾਰਤ ਵਪਾਰਕ ਸਮਝੌਤਾ ਰੱਦ ਕਰਵਾੳਣਾ ਹੋਵੇਗਾ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੂੰ ਹਲੂਣਾ ਦੇਣ ਲਈ ਜਗਰਾਉਂ ਵਿੱਚ ਹੋ ਰਹੀ ਰੈਲੀ ਵਿੱਚ ਹਰ ਕਿਸਾਨ, ਮਜ਼ਦੂਰ, ਵਪਾਰੀ ਨੂੰ ਸ਼ਿਰਕਤ ਕਰਨੀ ਚਾਹੀਦੀ ਹੈ। ਦੋਵਾਂ ਦੇਸ਼ਾਂ ਵਿੱਚ ਹੋਇਆ ਇਹ ਸਮਝੌਤਾ ਸਾਡੇ ਛੋਟੇ ਕਾਰੋਬਾਰਾਂ ਨੂੰ ਤਬਾਹੀ ਦੇ ਕੰਢੇ ਲੈ ਜਾਵੇਗਾ। ਅਵਤਾਰ ਸਿੰਘ ਬਰਮੀ ਨੇ ਆਖਿਆ ਕਿ ਸਾਰਿਆਂ ਨੂੰ ਆਪਣੇ ਨਿੱਜੀ ਹਿੱਤ ਤਿਆਗ ਕੇ ਮੋਦੀ ਅਤੇ ਟਰੰਪ ਵੱਲੋਂ ਲੋਕਾਈ ਨੂੰ ਮਾਰਨ ਵਾਲੇ ਕੀਤੇ ਸਮਝੌਤਿਆਂ ਖਿਲ਼ਾਫ ਆਵਾਜ਼ ਬੁਲੰਦ ਕਰਨੀ ਅਤੇ ਇਸ ਸਮਝੌਤੇ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ੁਰੂ ਕੀਤੇ ਯਤਨਾਂ ਨੂੰ ਸਫਲਤਾ ਦੇ ਅੰਜਾਮ ਤੱਕ ਲੈ ਕੇ ਜਾਣਾ ਚਾਹੀਦਾ ਹੈ। ਇਸ ਮੌਕੇ ਦਲਜੀਤ ਸਿੰਘ, ਰਣਜੀਤ ਸਿੰਘ ਜਵੰਦਾ, ਮਨਦੀਪ ਸਿੰਘ ਸੋਨੀ, ਹਰਜਿੰਦਰ ਸਿੰਘ, ਦਲਜੀਤ ਸਿੰਘ ਰਾਮਾ, ਹਰਮਿੰਦਰ ਸਿੰਘ ਕਲਕੱਤਾ, ਕਰਨਜੀਤ ਸਿੰਘ ਆਦਿ ਆਗੂ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

