DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ

ਸਥਾਨਕ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਅਮਰੀਕਾ ਤੇ ਇਜ਼ਰਾਈਲ ਵੱਲੋਂ ਇਰਾਨ ’ਤੇ ਹਮਲੇ ਦੀ ਨਿਖੇਧੀ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਫੂਕਿਆ ਗਿਆ। ਜਮਹੂਰੀ ਅਧਿਕਾਰ ਸਭਾ ਪੰਜਾਬ, ਲੋਕ ਮੋਰਚਾ ਪੰਜਾਬ, ਇਨਕਲਾਬੀ ਕੇਂਦਰ ਪੰਜਾਬ,...

  • fb
  • twitter
  • whatsapp
  • whatsapp
featured-img featured-img
ਡੋਨਲਡ ਟਰੰਪ ਦਾ ਪੁਤਲਾ ਸਾੜਦੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ। -ਫੋਟੋ: ਬਸਰਾ
Advertisement

ਸਥਾਨਕ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਅਮਰੀਕਾ ਤੇ ਇਜ਼ਰਾਈਲ ਵੱਲੋਂ ਇਰਾਨ ’ਤੇ ਹਮਲੇ ਦੀ ਨਿਖੇਧੀ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਫੂਕਿਆ ਗਿਆ। ਜਮਹੂਰੀ ਅਧਿਕਾਰ ਸਭਾ ਪੰਜਾਬ, ਲੋਕ ਮੋਰਚਾ ਪੰਜਾਬ, ਇਨਕਲਾਬੀ ਕੇਂਦਰ ਪੰਜਾਬ, ਗਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਦੇ ਨੁਮਾਇੰਦਿਆਂ ਨੇ ਕਿਹਾ ਇਹ ਸਾਂਝਾ ਹਮਲਾ ਇਰਾਨ ਵੱਲੋਂ ਸੰਭਾਵਤ ਖਤਰੇ ਨੂੰ ਬਹਾਨਾ ਬਣਾ ਕੇ ਕੀਤਾ ਗਿਆ ਹੈ। ਇਸ ਹਮਲੇ ’ਚ ਇਰਾਨ ਦਾ ਸੁਪਰੀਮ ਲੀਡਰ ਆਇਤੁੱਲਾ ਖਮੇਨੇਈ ਸਣੇ ਹੋਰ ਮੰਤਰੀ, ਕਮਾਂਡਰ ਅਤੇ ਸੈਂਕੜੇ ਲੋਕ ਮਾਰੇ ਗਏ ਹਨ। ਜਥੇਬੰਦੀਆਂ ਦੇ ਨੁਮਾਇੰਦਿਆਂ ਜਸਵੰਤ ਜ਼ੀਰਖ, ਕਸਤੂਰੀ ਲਾਲ, ਰਾਕੇਸ਼ ਆਜ਼ਾਦ, ਹਰਪ੍ਰੀਤ ਜ਼ੀਰਖ, ਡਾ. ਮੋਹਣ, ਤਰਲੋਚਨ ਸਿੰਘ, ਬਲਵਿੰਦਰ ਲਾਲਬਾਗ, ਜਰਨੈਲ ਸਿੰਘ ਨੇ ਕਿਹਾ ਕਿ ਅਮਰੀਕਾ ਇਹ ਸਾਰੀ ਕਾਰਵਾਈ ਇਰਾਨ ਦੇ ਤੇਲ ਭੰਡਾਰਾਂ ਅਤੇ ਰੂਟਾਂ ਉੱਪਰ ਕਬਜ਼ਾ ਕਰਨ ਲਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਮਰੀਕਾ, ਇਰਾਨ ਨਾਲ ਪ੍ਰਮਾਣੂ ਪ੍ਰੋਗਰਾਮ ਬਾਰੇ ਗੱਲਬਾਤ ਕਰ ਰਿਹਾ ਸੀ ਅਤੇ ਦੂਜੇ ਪਾਸੇ ਇਰਾਨ ’ਤੇ ਹਮਲਾ ਕਰ ਕੇ ਸੰਸਾਰ ਅਮਨ ਲਈ ਖਤਰਾ ਪੈਦਾ ਕੀਤਾ ਗਿਆ ਹੈ। ਉਨ੍ਹਾਂ ਅਮਰੀਕਾ ਦੇ ਰਾਸ਼ਟਰਪਤੀ ਦੇ ਅਜਿਹੇ ਰਵੱਈਏ ਦੀ ਨਿਖੇਧੀ ਕਰਦਿਆਂ ਉਸਦਾ ਪੁਤਲਾ ਫੂਕਿਆ।

Advertisement

Advertisement
Advertisement
×