ਵਾਲਮੀਕਿ ਸਮਾਜ ਦੇ ਵਫ਼ਦ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ
ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 5 ਅਕਤੂਬਰ ਨੂੰ ਦਰੇਸੀ ਗਰਾਊਂਡ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ। ਇਸ ਸਿਲਸਿਲੇ ਵਿੱਚ ਭਾਵਾਧਸ ਦੇ ਇੱਕ ਵਫ਼ਦ ਨੇ ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਸ਼ੋਭਾ ਯਾਤਰਾ ਦੀ ਪ੍ਰਚਾਰ ਸਮੱਗਰੀ ਰਿਲੀਜ਼ ਕੀਤੀ ਗਈ।
ਇਸ ਮੌਕੇ ਪ੍ਰਧਾਨ ਨਰੇਸ਼ ਧੀਂਗਾਨ ਨੇ ਦੱਸਿਆ ਕਿ ਭਾਵਾਧਸ ਵੱਲੋਂ ਹਰ ਸਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਵੀ ਭਾਵਾਧਸ ਵੱਲੋਂ ਪ੍ਰਗਟ ਦਿਵਸ ਮੌਕੇ 5 ਅਕਤੂਬਰ ਨੂੰ ਇੱਕ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਦੇ ਖੁੱਲ੍ਹੇ ਮੈਦਾਨ ਤੋਂ ਆਰੰਭ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸ਼ੋਭਾ ਯਾਤਰਾ ਵਿੱਚ ਭਗਾਵਨ ਵਾਲਮੀਕਿ ਦੀ ਸੁੰਦਰ ਪਾਲਕੀ ਖਿੱਚ ਦਾ ਕੇਂਦਰ ਹੋਵੇਗੀ ਜਦਕਿ 300 ਤੋਂ ਵੱਧ ਸੁੰਦਰ ਝਾਕੀਆਂ ਰੌਣਕ ਵਧਾਣਗੀਆਂ। ਸ਼ੋਭਾ ਯਾਤਰਾ ਤੋਂ ਪਹਿਲਾਂ ਭਗਵਾਨ ਵਾਲਮੀਕਿ ਸਤਿਸੰਗ ਹੋਵੇਗਾ ਜਿਸ ਵਿੱਚ ਭਾਵਾਧਸ ਦੇ ਧਰਮਗੁਰੂ ਸਵਾਮੀ ਚੰਦਰਪਾਲ ਅਨਾਰਿਆ ਜੀ ਵਿਸ਼ੇਸ਼ ਤੌਰ ਤੇ ਪ੍ਰਵਚਨ ਦੇਣਗੇ। ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ, ਭਾਈਚਾਰਕ, ਵਪਾਰਕ ਅਤੇ ਰਾਜਨੀਤਿਕ ਆਗੂ ਸ਼ਿਰਕਤ ਕਰਨਗੇ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆ, ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਬੀਬਾ ਹਰਸਿਮਰਤ ਕੌਰ ਬਾਦਲ, ਪਰਉਪਕਾਰ ਸਿੰਘ ਘੁੰਮਣ, ਭੁਪਿੰਦਰ ਸਿੰਘ ਭਿੰਦਾ ਨੂੰ ਵੀ ਸ਼ੋਭਾ ਯਾਤਰਾ ਦਾ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਰਵੀ ਬਾਲੀ, ਰਾਜਵੀਰ ਚੋਟਾਲਾ, ਵਰੁਣ ਰਾਜ, ਅਸ਼ੋਕ ਰਾਏ ਪੱਪੂ, ਅਰਜੁਨ ਭੁੰਬਕ, ਅਸ਼ੋਕ ਹੁਸੈਨਪੁੁਰ, ਪਵਨ ਟਾਂਕ, ਅਰਜੁਨ ਧੀਂਗਾਨ, ਦੁਰਗੇਸ਼ ਕੁਮਾਰ, ਰੋਸ਼ਨ ਰਾਓ ਵੀ ਹਾਜ਼ਰ ਸਨ।