ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੈਨਰਨਰੀ ‘ਵਰਸਿਟੀ: ਭਲਕ ਤੋਂ ਹੋਣਗੀਆਂ ਓ.ਪੀ.ਡੀ. ਸੇਵਾਵਾਂ ਬੰਦ

ਵੈਟਰਨਰੀ ਵਿਦਿਆਰਥੀ ਯੂਨੀਅਨ ਦੀ ਹੜਤਾਲ 8ਵੇਂ ਦਿਨ ਜਾਰੀ 
ਰੋਸ ਪ੍ਰਗਟਾਉਂਦੇ ਹੋਏ ਵੈਟਰਨਰੀ ਵਿਦਿਆਰਥੀ ਯੂਨੀਅਨ ਦੇ ਨੁਮਾਇੰਦੇ।
Advertisement

ਇਥੋਂ ਦੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੀ ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਦੀ ਚੱਲ ਰਹੀ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ। ਬੀਵੀਐਸਸੀ ਅਤੇ ਏਐਚ ਇੰਟਰਨਜ਼ ਯੂਨੀਵਰਸਿਟੀ ਦੇ ਵੈਟਰਨਰੀ ਹਸਪਤਾਲ ਦੇ ਬਾਹਰ ਆਪਣਾ ਰੋਸ ਪ੍ਰਗਟਾਅ ਰਹੇ ਸਨ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 4 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਹਸਪਤਾਲ ਦੀਆਂ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ।

ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂਆਂ ਦਾ ਕਹਿਣਾ ਸੀ ਕਿ ਉਹ ਆਪਣੀਆਂ ਮੰਗਾਂ ਸਬੰਧੀ ਕਈ ਵਾਰ ਅਪੀਲਾਂ ਕਰ ਚੁੱਕੇ ਹਨ। ਇਸ ਹੜਤਾਲ ਨੂੰ ਵੀ ਅੱਠ ਦਿਨ ਹੋ ਗਏ ਪਰ ਕੋਈ ਵੀ ਸਰਕਾਰੀ ਨੁਮਾਇੰਦਾਂ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸ਼ਨਿੱਚਰਵਾਰ 4 ਅਕਤੂਬਰ ਸਵੇਰੇ 9 ਵਜੇ ਤੋਂ ਵੈਟਰਨਰੀ ਹਸਪਤਾਲ ਦੀਆਂ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਇਸ ਫ਼ੈਸਲੇ ਬਾਰੇ ਅਧਿਕਾਰਕ ਸੂਚਨਾ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਭੇਜੀ ਗਈ ਹੈ। ਯੂਨੀਅਨ ਵੱਲੋਂ ਬੀਵੀਐਸਸੀ ਅਤੇ ਏਐਚ ਇੰਟਰਨਜ਼ ਦਾ ਮਾਸਿਕ ਭੱਤਾ 15,000 ਤੋਂ ਵਧਾ ਕੇ 24,310 ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਭੱਤਾ ਵਧਾਉਣ ਦੀ ਮੰਗ ਸਬੰਧੀ ਉਹ ਕਈ ਵਾਰ ਸੰਬੰਧਤ ਅਧਿਕਾਰੀਆਂ ਅਤੇ ਸਰਕਾਰੀ ਨੁਮਾਇੰਦਿਆਂ ਨੂੰ ਮਿਲ ਚੁੱਕੇ ਹਨ ਪਰ ਕਿਤੇ ਸੁਣਵਾਈ ਨਹੀਂ ਹੋਈ। ਆਖਰੀ ਮੀਟਿੰਗ ਵਿੱਚ ਵਿਦਿਆਰਥੀਆਂ ਨੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣਾ ਮੰਗ-ਪੱਤਰ ਸੌਂਪਿਆ। ਪਰ ਮੰਤਰੀ ਵੱਲੋਂ ਇਸ ਬਾਰੇ ਕੋਈ ਸਿੱਧਾ ਹੱਲ ਦੇਣ ਦੀ ਬਜਾਏ, ਪੱਤਰ ਮੁੜ ਵਾਈਸ-ਚਾਂਸਲਰ ਨੂੰ ਭੇਜ ਦਿੱਤਾ ਗਿਆ ਕਿ ਉਹ ਇਸ ਤੇ ਵਿਚਾਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਸਾਡੀ ਵਾਜ਼ਬ ਮੰਗ ‘ਇੰਟਰਨਸ਼ਿਪ ਭੱਤੇ ਦੀ ਰਕਮ ਵਿੱਚ ਵਾਧਾ’ ਨੂੰ ਪੂਰਾ ਕਰਨ ਵਿੱਚ ਅਸਮਰੱਥ ਹਨ ਅਤੇ ਲੋੜੀਂਦੇ ਫੰਡ ਨਹੀਂ ਰੱਖਦੇ ਤਾਂ ਅਸੀਂ ਪੱਕੇ ਤੌਰ ’ਤੇ ਮੰਗ ਕਰਦੇ ਹਾਂ ਕਿ ਯੂਨੀਵਰਸਿਟੀ ਨੂੰ ਕੇਂਦਰੀ ਪ੍ਰਸ਼ਾਸਨ ਦੇ ਅਧੀਨ ਲਿਆਂਦਾ ਜਾਵੇ। ਇਹੋ ਇੱਕੋ ਢੰਗ ਹੈ ਜਿਸ ਰਾਹੀਂ ਅਸੀਂ ਆਪਣੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖ ਸਕਦੇ ਹਾਂ। ਯੂਨੀਅਨ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਸਲੇ ਦੇ ਹੱਲ ਲਈ ਤੁਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਵਾਈ ਜਾਵੇ।

Advertisement

Advertisement
Show comments