DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਤ ਈਸ਼ਰ ਸਿੰਘ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਬਰਸੀ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ
  • fb
  • twitter
  • whatsapp
  • whatsapp
featured-img featured-img
ਬਰਸੀ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਸ਼ਾਤ ਕੀਰਤਨ ਵਿਖਿਆਨ ਕਰਦੇ ਹੋਏ। ਫੋਟੋ-ਜੱਗੀ
Advertisement

ਰਾੜਾ ਸਾਹਿਬ ਸੰਪਰਦਾਇ ਦੇ ਸਿਰਜਿਤ ਪਰਮ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 50ਵੀਂ ਬਰਸੀ ਸਮਾਗਮ ਦੌਰਾਨ ਵੱਖ-ਵੱਖ ਸੰਪਰਦਾਵਾਂ ਦੇ ਸੰਤਾਂ- ਮਹਾਂਪੁਰਸ਼ਾਂ, ਸਮਾਜਿਕ, ਧਾਰਮਿਕ ਤੇ ਰਾਜਨੀਤਕ ਆਗੂਆਂ ਨੇ ਸੰਤ ਈਸ਼ਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਤ ਈਸ਼ਰ ਸਿੰਘ ਨੇ 50 ਸਾਲ ਸਿੱਖ ਪੰਥ ਦੀ ਸੇਵਾ ਕਬਦਿਆਂ ਰੂਹਾਨੀਅਤ ਦੀ ਕਮਾਈ ਕੀਤੀ। ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਨੇ ਭਾਣਾ ਮੰਨਣ ਦੇ ਵਿਸ਼ਵ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਚੇਅਰਪਰਸਨ ਸਤਵੰਤ ਕੌਰ ਨੇ ਰਾੜਾ ਸਹਿਬ ਸੰਪਰਦਾਇ ਦੀਆਂ ਪੰਥਕ ਸੇਵਾਵਾਂ ਦਾ ਜ਼ਿਕਰ ਕੀਤਾ।

ਇਸ ਮੌਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਸ਼ਾਤ, ਬਾਬਾ ਬਲਜੀਤ ਸਿੰਘ ਫੱਕਰ, ਸੰਤ ਲਖਵੀਰ ਸਿੰਘ ਰਤਵਾੜਾ ਸਾਹਿਬ, ਸੰਤ ਅਵਤਾਰ ਸਿੰਘ ਧੂਲਕੋਟ, ਬਾਬਾ ਬੂਟਾ ਸਿੰਘ ਗੁਰਥਲੀ, ਬਾਬਾ ਵਿਸਾਖਾ ਸਿੰਘ ਕਲਿਆਣ, ਪੰਥਕ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਮੱਖੂ, ਸੰਤ ਭੁਪਿੰਦਰ ਸਿੰਘ ਜਰਗ, ਸੰਤ ਅਮੀਰ ਸਿੰਘ ਜਵੱਦੀ, ਸੰਤ ਰਣਜੀਤ ਸਿੰਘ ਢੀਗੀਂ, ਸੰਤ ਗਗਨਦੀਪ ਸਿੰਘ ਜੰਡਾਲੀ, ਸੰਤ ਰੋਸ਼ਨ ਸਿੰਘ ਧਬਲਾਨ, ਸ੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਸਤਵਿੰਦਰ ਸਿੰਘ ਟੌਹੜਾ, ਹੈਡ ਗ੍ਰੰਥੀ ਭਾਈ ਬਲਦੇਵ ਸਿੰਘ, ਟਰੱਸਟੀ ਭਾਈ ਮਨਿੰਦਰਜੀਤ ਸਿੰਘ ਬੈਨੀਪਾਲ, ਭਾਈ ਰਣਧੀਰ ਸਿੰਘ ਢੀਡਸਾ, ਭਾਈ ਗੁਰਨਾਮ ਸਿੰਘ ਅੜੈਚਾ, ਭਾਈ ਜਗਜੀਤ ਸਿੰਘ ਜੈਪੁਰ, ਡਾ ਗੁਰਨਾਮ ਕੌਰ ਚੰਡੀਗੜ੍ਹ, ਐਡਵੋਕੇਟ ਭਵਦੀਪ ਸਿੰਘ ਮੂੰਡੀ, ਚੇਅਰਮੈਨ ਬੂਟਾ ਸਿੰਘ ਰਾਣੋ, ਕਥਾ ਵਾਚਕ ਅਮਰ ਸਿੰਘ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਹਰਨੇਕ ਸਿੰਘ ਲੰਗਰਾਂ ਵਾਲੇ, ਗੁਰਦੇਵ ਸਿੰਘ ਲਾਪਰਾਂ, ਭਾਈ ਅਮਰਜੀਤ ਸਿੰਘ ਟਿੱਕਾ ਨੇ ਸੰਤਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

Advertisement

Advertisement
×