ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੀਏਯੂ ਦੇ ਸਬਜ਼ੀ ਵਿਗਿਆਨੀ ਨੂੰ ਕੌਮੀ ਇਨਾਮ ਮਿਲਿਆ

ਲੁਧਿਆਣਾ: ਪੀਏਯੂ ਦੇ ਸਬਜ਼ੀ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਹੀਰਾ ਸਿੰਘ ਨੂੰ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਉਨ੍ਹਾਂ ਦੇ ਪੀਐੱਚਡੀ ਥੀਸਿਸ ਦੇ ਅਧਾਰ ’ਤੇ ਸਰਵੋਤਮ ਵਿਗਿਆਨਕ ਕਹਾਣੀ ਲਿਖਣ ਲਈ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ। ਇਸ ਐਵਾਰਡ ਵਿੱਚ ਇੱਕ ਲੱਖ...
Advertisement

ਲੁਧਿਆਣਾ: ਪੀਏਯੂ ਦੇ ਸਬਜ਼ੀ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਹੀਰਾ ਸਿੰਘ ਨੂੰ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਉਨ੍ਹਾਂ ਦੇ ਪੀਐੱਚਡੀ ਥੀਸਿਸ ਦੇ ਅਧਾਰ ’ਤੇ ਸਰਵੋਤਮ ਵਿਗਿਆਨਕ ਕਹਾਣੀ ਲਿਖਣ ਲਈ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ। ਇਸ ਐਵਾਰਡ ਵਿੱਚ ਇੱਕ ਲੱਖ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਇਹ ਇਨਾਮ ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ ਵੱਲੋਂ ਦਿੱਤਾ ਜਾਂਦਾ ਹੈ। ਇਸ ਮੁਕਾਬਲੇ ਵਿੱਚ ਦੇਸ਼ ਭਰ ਤੋਂ 2300 ਖੋਜੀਆਂ ਨੇ ਹਿੱਸਾ ਲਿਆ। ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਤੇ ਹੋਰ ਅਧਿਕਾਰੀਆਂ ਨੇ ਨੌਜਵਾਨ ਖੋਜੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ

Advertisement
Advertisement
Tags :
ਇਨਾਮਸਬਜ਼ੀਕੌਮੀਪੀਏਯੂਮਿਲਿਆਵਿਗਿਆਨੀ