ਲੁਧਿਆਣਾ ਤੇ ਮਾਛੀਵਾੜਾ ਤੋਂ ਵਾਹਨ ਚੋਰ ਗਰੋਹ ਕਾਬੂ

ਲੁਧਿਆਣਾ ਤੇ ਮਾਛੀਵਾੜਾ ਤੋਂ ਵਾਹਨ ਚੋਰ ਗਰੋਹ ਕਾਬੂ

ਚੋਰੀ ਦੇ ਮੋਟਰਸਾਈਕਲ ਸਣੇ ਫੜ੍ਹੇ ਚੋਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਗਗਨਦੀਪ ਅਰੋੜਾ, 
ਲੁਧਿਆਣਾ, 17 ਸਤੰਬਰ

ਸ਼ਹਿਰ ਵਿਚੋਂ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰ.5 ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੋਹਾਂ ਮੁਲਜ਼ਮਾਂ ਨੂੰ ਇੱਕ ਚੋਰੀ ਦੇ ਮਾਮਲੇ ਦੀ ਜਾਂਚ ਦੌਰਾਨ ਸੀਸੀਟੀਵੀ ਕੈਮਰੇ ’ਚ ਕੈਦ ਹੋਣ ਤੋਂ ਬਾਅਦ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਸੀ। ਪੁਲੀਸ ਪੁੱਛਗਿਛ ’ਚ ਪਤਾ ਲੱਗਿਆ ਕਿ ਦੋਵੇਂ ਦੋ ਪਹੀਆ ਵਾਹਨ ਚੋਰੀ ਕਰਨ ਦੇ ਆਦੀ ਹਨ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 10 ਦੋ ਪਹੀਆ ਵਾਹਨ ਵੀ ਬਰਾਮਦ ਕੀਤੇ ਹਨ, ਜੋ ਉਨ੍ਹਾਂ ਨੇ ਵੱਖ-ਵੱਖ ਇਲਾਕਿਆਂ ’ਚੋਂ ਚੋਰੀ ਕੀਤੇ ਹਨ। ਇਸ ਮਾਮਲੇ ’ਚ ਪੁਲੀਸ ਨੇ ਗਿੱਲ ਚੌਂਕ ਸਥਿਤ ਦਸਮੇਸ਼ ਕਲੋਨੀ ਵਾਸੀ ਮੋਹਿਤ ਢੀਂਗਰਾ ਤੇ ਮਾਡਲ ਹਾਊਸ ਵਾਸੀ ਭੁਪਿੰਦਰ ਸਿੰਘ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। 

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਮਾਛੀਵਾੜਾ ਪੁਲੀਸ ਨੇ ਮੋਟਰਸਾਈਕਲ ਚੋਰ ਗਹੋਹ ਨੂੰ ਕਾਬੂ ਕਰਕੇ 4 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਗੁਰਵੀਰ ਸਿੰਘ ਉਰਫ਼ ਅਨੂੰ ਅਤੇ ਜਗਵੀਰ ਸਿੰਘ ਉਰਫ਼ ਸੋਨੂੰ ਵਾਸੀ ਕੋਟਾਲਾ ਬੇਟ ਵਜੋਂ ਹੋਈ ਹੈ।  ਥਾਣਾ ਮੁਖੀ ਐੱਸ.ਐੱਚ.ਓ. ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਸ਼ੇਰਪੁਰ ਪੁਲੀਸ ਚੌਂਕੀ ਇੰਚਾਰਜ਼ ਗੁਰਜੰਟ ਸਿੰਘ ਨੇ ਛੌੜੀਆਂ ਟੀ-ਪੁਆਇੰਟ ’ਤੇੇ ਨਾਕਾਬੰਦੀ ਦੌਰਾਨ ਇਨ੍ਹਾਂ ਨੂੰ ਕਾਬੂ ਕੀਤਾ ਹੈ। 

ਦੋ ਦੁਕਾਨਾਂ ਵਿੱਚੋਂ ਲੱਖਾਂ ਦਾ ਸਮਾਨ ਦੀ ਚੋਰੀ 

ਲੁਧਿਆਣਾ (ਨਿੱਜੀ ਪੱਤਰ ਪੇ੍ਰਕ): ਇਥੇ ਦੋ ਦੁਕਾਨਾਂ ਵਿੱਚੋਂ ਚੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਲੈ ਗਏ। ਥਾਣਾ ਪੀਏਯੂ ਦੀ ਪੁਲੀਸ ਨੂੰ ਨਿਊ ਗਰੀਨ ਸਿਟੀ ਵਾਸੀ ਗਗਨ ਜੈਨ ਨੇ ਦੱਸਿਆ ਹੈ ਕਿ ਦਾਣਾ ਮੰਡੀ ਹੰਬੜਾ ਰੋਡ ਵਿੱਖੇ ਡੱਕ ਕੰਪਨੀ ਦਾ ਤਿੰਨ ਮੰਜ਼ਿਲਾ ਸ਼ੋਅਰੂਮ ਹੈ। ਉਹ ਆਮ ਵਾਂਗ ਸ਼ਾਮ ਸਮੇਂ ਸ਼ੋਅਰੂਮ ਬੰਦ ਕਰਕੇ ਘਰ ਆ ਗਿਆ ਸੀ ਅਗਲੇ ਦਿਨ ਜਦੋਂ ਉਹ ਗਿਆ ਤਾਂ ਦੁਕਾਨ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੈੱਕ ਕਰਨ ’ਤੇ ਉਸ ਨੂੰ ਪਤਾ ਲੱਗਾ ਕਿ ਚੋਰ ਦੁਕਾਨ ਦੀ ਛੱਤ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਦੁਕਾਨ ਵਿੱਚੋਂ ਡੀਵੀਆਰ, ਕਾਊਂਟਰ ਵਿੱਚ ਪਏ 26 ਹਜ਼ਾਰ ਰੁਪਏ, ਕੱਪੜਾ, ਜੁੱਤੀਆਂ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ। ਜਾਂਚ ਅਧਿਕਾਰੀ ਗਿਆਨ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਡੇਹਲੋਂ ਦੇ ਇਲਾਕੇ ਪਿੰਡ ਗਿੱਲ ਸਥਿਤ ਰਾਜੂ ਗਾਰਮੈਂਟ ਦੀ ਦੁਕਾਨ ਵਿੱਚੋਂ ਵੀ ਚੋਰ ਭਾਰੀ ਮਾਤਰਾ ਵਿੱਚ ਸਾਮਾਨ ਚੋਰੀ ਕਰਕੇ ਲੈ ਗਏ। ਦੁਕਾਨ ਦੇ ਮਾਲਕ ਨਿਊ ਅਜ਼ਾਦ ਨਗਰ ਵਾਸੀ ਅਮਨਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਉਹ ਸ਼ਾਮ ਸਮੇਂ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਅਗਲੇ ਦਿਨ ਜਦੋਂ ਉਹ ਆਇਆ ਤਾਂ ਦੁਕਾਨ ਦੇ ਸ਼ਟਰ ਤਾਲੇ ਟੁੱਟੇ ਹੋਏ ਸਨ। ਉਸ ਅੰਦਰ ਜਾ ਕੇ ਦੇਖਿਆ ਤਾਂ ਨਾਮਲੂਮ ਵਿਅਕਤੀ ਦੁਕਾਨ ਵਿੱਚੋਂ ਪੈਂਟਾਂ, ਸ਼ਰਟਾਂ, ਟੀ ਸ਼ਰਟਾਂ, ਲੋਅਰ ਪਜਾਮੇ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਸਨ। ਜਾਂਚ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਹੈ ਕਿ ਮਾਮਲੇ ਵਿੱਚ ਪੜਤਾਲ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All