ਡਾਕਟਰਾਂ ਦੀ ਹੜਤਾਲ ਕਾਰਨ ਵੈਟਰਨਰੀ ਹਸਪਤਾਲਾਂ ਦਾ ਕੰਮ ਠੱਪ

ਡਾਕਟਰਾਂ ਦੀ ਹੜਤਾਲ ਕਾਰਨ ਵੈਟਰਨਰੀ ਹਸਪਤਾਲਾਂ ਦਾ ਕੰਮ ਠੱਪ

ਲੁਧਿਆਣਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੰਦੇ ਹੋਏ ਵੈਟਰਨਰੀ ਡਾਕਟਰ। -ਫੋਟੋ: ਧੀਮਾਨ

ਸਤਵਿੰਦਰ ਬਸਰਾ

ਲੁਧਿਆਣਾ, 4 ਅਗਸਤ

ਪੰਜਾਬ ਸਰਕਾਰ ਵੱਲੋਂ ਐੱਨਪੀਏ ਵਿੱਚ ਕੀਤੀ ਕਟੌਤੀ ਖ਼ਿਲਾਫ਼  ਵੈਟਰਨਰੀ ਡਾਕਟਰਾਂ ਦਾ ਸਘੰਰਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਲਗਾਤਾਰ ਤੀਜੇ ਦਿਨ ਵੀ ਵੈਟਰਨਰੀ ਡਾਕਟਰਾਂ ਨੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਾ ਸਦਰ ਮੁਕਾਮ ‘ਤੇ ਧਰਨਾ ਲਾ ਕੇ ਵੈਟਰਨਰੀ ਹਸਪਤਾਲਾਂ ਅਤੇ ਦਫਤਰ ਦਾ ਸਮੁੱਚਾ ਕੰਮ ਠੱਪ ਰੱਖਿਆ। ਹਸਪਤਾਲਾਂ ਦੇ ਕੰਮਾਂ ਦਾ ਬਾਈਕਾਟ ਕਰਕੇ ਇਕੱਠੇ ਹੋਏ ਵੈਟਰਨਰੀ ਡਾਕਟਰਾਂ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੇ ਦਫਤਰ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵਿੱਤ ਮੰਤਰੀ ‘ਤੇ ਨਾਲਾਇਕ, ਅੜੀਅਲ, ਲੋਕ ਮਸਲਿਆਂ ਲਈ ਗੈਰ-ਸੰਵੇਦਨਸ਼ੀਲ ਅਤੇ ਮੁਲਾਜ਼ਮ ਵਿਰੋਧੀ ਹੋਣ ਦਾ ਗੰਭੀਰ ਦੋਸ਼ ਲਾਇਆ।

ਇਸ ਦੌਰਾਨ ਪੰਜਾਬ ਸਟੇਟ ਵੈਟਰਨਰੀ ਅਫਸਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਚਤਿੰਦਰ ਸਿੰਘ ਰਾਇ ਨੇ ਕਿਹਾ ਕਿ ਮਹਿਜ ਵਿੱਤ ਮੰਤਰੀ ਦੀ ਗੈਰ-ਵਾਜਬ ਅੜੀ ਕਾਰਨ  ਆਮ ਲੋਕਾਂ ਅਤੇ ਮੁਲਾਜ਼ਮਾਂ ਨੂ਼ੰ ਬੇਲੋੜਾ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਇਸ ਲਈ ਮੁੱਖ ਮੰਤਰੀ ਨੂੰ ਖੁਦ ਸਿੱਧਾ ਦਖ਼ਲ ਦੇ ਕੇ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੁਲਾਜ਼ਮ ਮੰਗਾਂ ਦਾ ਨਿਬੇੜਾ ਕਰਨਾ ਚਾਹੀਦਾ ਹੈ। ਡਾ. ਰਾਇ ਅਨੁਸਾਰ ਉਨ੍ਹਾਂ ਦਾ ਇਹ ਰੋਸ ਐਨਪੀਏ ਦੀ ਮੰਗ ਮੰਨੇ ਜਾਣ ਤੱਕ ਨਾ ਸਿਰਫ  ਜਾਰੀ ਰਹੇਗਾ ਸੱਗੋਂ ਜੇ ਲੋੜ ਪਈ ਤਾਂ ਆਉਂਦੇ ਦਿਨਾਂ ਵਿੱਚ ਵਿਭਾਗ ਦੇ ਮੁਹਾਲੀ ਸਥਿਤ ਸੂਬਾ ਹੈੱਡ ਕੁਆਰਟਰ ਨੂੰ ਵੀ ਜਾਮ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਡਾ. ਦਰਸ਼ਨ ਖੇੜੀ,  ਸੂਬਾ ਜਥੇਬੰਦਕ ਸਕੱਤਰ ਡਾ. ਗਗਨਦੀਪ ਕੌਸ਼ਲ, ਸੂਬਾ ਖਜ਼ਾਨਚੀ ਡਾ. ਸੂਰਜ ਭਾਨ, ਡਾ. ਅਮਨਪਰੀਤ ਸਿੰਘ ਅਤੇ ਡਾ. ਪ੍ਰਸ਼ੋਤਮ ਸਿੰਘ ਨੇ ਵੀ ਸੰਬੋਧਨ ਕੀਤਾ। ਧਰਨੇ ਵਿੱਚ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ,   ਪੰਜਾਬ ਵੈਟਰਨਰੀ ਕੌਂਸਲ ਦੇ ਰਜਿਸਟਰਾਰ ਡਾ. ਨਰੇਸ਼ ਕੁਮਾਰ ਕੋਛੜ, ਸਹਾਇਕ ਨਿਰਦੇਸ਼ਕਾ ਡਾ. ਨੀਲਮ ਗਰੋਵਰ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਹੋਰ ਬਹੁਤ ਸਾਰੇ ਸੀਨੀਅਰ ਵੈਟਰਨਰੀ ਅਫ਼ਸਰਾਂ  ਨੇ ਵੀ ਸ਼ਿਰਕਤ ਕੀਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All