ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੈਟਰਨਰੀ ਵਿਦਿਆਰਥੀਆਂ ਵੱਲੋਂ ਭੁੱਖ ਹੜਤਾਲ ਸ਼ੁਰੂ

ਇੰਟਰਨਸ਼ਿਪ ਭੱਤਾ ਵਧਾਉਣ ਦੀ ਮੰਗ; ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਹੱਥਾਂ ’ਚ ਨਾਅਰੇ ਲਿਖੀਆਂ ਤਖ਼ਤੀਆਂ ਫੜ ਕੇ ਪ੍ਰਦਰਸ਼ਨ ਕਰਦੀਆਂ ਹੋਈਆਂ ਵਿਦਿਆਰਥਣਾਂ।  
Advertisement

ਯੂਨੀਵਰਸਿਟੀ ਦੇ ਵੈਟਰਨਰੀ ਹਸਪਤਾਲ ਵਿੱਚ ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ 31ਵੇਂ ਦਿਨ ’ਚ ਦਾਖ਼ਲ ਹੋ ਗਈ ਹੈ। ਮੰਗਾਂ ਪੂਰੀਆਂ ਨਾ ਹੋਣ ਕਰਕੇ ਦੋ ਵਿਦਿਆਰਥੀਆਂ ਨੇ ਅੱਜ ਤੋਂ ਲੜੀਵਾਰ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਹੈ। ਭੁੱਖ ਹੜਤਾਲ ਦੇ ਪਹਿਲੇ ਦਿਨ ਡਾ. ਹਰਸ਼ਪ੍ਰੀਤ ਕੌਰ ਅਤੇ ਡਾ. ਰਿਤਿਸ਼ਾ ਪੁੰਨੀ ਭੁੱਖ ਹੜਤਾਲ ’ਤੇ ਬੈਠੇ। ਇਹ ਹੜਤਾਲ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। ਇਸ ਮੌਕੇ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ, ’ਵਰਸਿਟੀ ਅਧਿਕਾਰੀਆਂ ਵੱਲੋਂ 25 ਅਕਤੂਬਰ ਤੋਂ ਪਹਿਲਾਂ ਵਿੱਤ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਰਕੇ ਰੋਸ ਵਜੋਂ ਉਨ੍ਹਾਂ ਨੂੰ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰਨੀ ਪਈ ਹੈ। ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਵਿਦਿਆਰਥੀ ਆਗੂਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਸਿੱਖਿਆ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਅੱਜ ਰੋਸ ਧਰਨੇ ਦਿੰਦਿਆਂ 31ਵਾਂ ਦਿਨ ਹੋ ਗਿਆ ਪਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਇਨ੍ਹਾਂ ਵਿਦਿਆਰਥੀਆਂ ਵੱਲੋਂ ਇੰਟਰਨਸ਼ਿਪ ਭੱਤਾ 15000 ਰੁਪਏ ਤੋਂ ਵਧਾ ਕੇ 24310 ਰੁਪਏ ਮਹੀਨਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਹਾਲੇ ਵੀ ਮੰਗਾਂ ਨੂੰ ਅਣਦੇਖਿਆ ਕੀਤਾ ਤਾਂ ਵਿਦਿਆਰਥੀ ਆਉਣ ਵਾਲੇ ਦਿਨਾਂ ਵਿੱਚ ਮਰਨ ਵਰਤ ਤੱਕ ਜਾਣ ਲਈ ਮਜਬੂਰ ਹੋਣਗੇ।

 

Advertisement

Advertisement
Show comments