ਵੈਟਰਨਰੀ ’ਵਰਸਿਟੀ: ਅੱਜ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ
ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਸ਼ੁਰੂ ਕੀਤੀ ਹੜਤਾਲ ਅੱਜ 18ਵੇਂ ਦਿਨ ਵੀ ਜਾਰੀ ਰਹੀ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਹੁਣ ਤੱਕ ਹੋਈਆਂ ਮੀਟਿੰਗਾਂ ਅਸਫਲ ਰਹੀਆਂ ਹਨ। ਉਨ੍ਹਾਂ ਦੀ ਮੁੱਖ ਮੰਗ ਇੰਟਰਨਸ਼ਿਪ ਭੱਤਾ 15 ਹਜ਼ਾਰ ਰੁਪਏ ਤੋਂ ਵਧਾ ਕੇ 24310 ਕਰਨਾ ਹੈ।...
Advertisement
ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਸ਼ੁਰੂ ਕੀਤੀ ਹੜਤਾਲ ਅੱਜ 18ਵੇਂ ਦਿਨ ਵੀ ਜਾਰੀ ਰਹੀ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਹੁਣ ਤੱਕ ਹੋਈਆਂ ਮੀਟਿੰਗਾਂ ਅਸਫਲ ਰਹੀਆਂ ਹਨ। ਉਨ੍ਹਾਂ ਦੀ ਮੁੱਖ ਮੰਗ ਇੰਟਰਨਸ਼ਿਪ ਭੱਤਾ 15 ਹਜ਼ਾਰ ਰੁਪਏ ਤੋਂ ਵਧਾ ਕੇ 24310 ਕਰਨਾ ਹੈ। ਇਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ 13 ਅਕਤੂਬਰ ਨੂੰ ਓਪੀਡੀ ਸੇਵਾਵਾਂ ਬੰਦ ਰੱਖੀਆਂ ਜਾਣਗੀਆਂ। ਇਸ ਸਬੰਧੀ ’ਵਰਸਿਟੀ ਦੇ ਅਧਿਕਾਰੀਆਂ ਨੂੰ ਅਗਾਊਂ ਸੂਚਨਾ ਦੇ ਦਿੱਤੀ ਗਈ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ ਪਰ ਉਨ੍ਹਾਂ ਦੀਆਂ ਮੰਗਾਂ ਮਨਣ ਲਈ ਕੋਈ ਤਿਆਰ ਨਹੀਂ ਹੈ। ਜਿਸ ਕਰਕੇ ਉਹ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਲਈ ਮਜ਼ਬੂਰ ਹੋਏ ਹਨ।
Advertisement
Advertisement