ਵੈਟਰਨਰੀ ਯੂਨੀਵਰਸਿਟੀ ਵੱਲੋਂ ਪਸ਼ੂ ਭਲਾਈ ਕੈਂਪ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨਾਲ ਇਕਜੁੱਟਤਾ ਵਿਖਾਉਂਦੇ ਹੋਏ ਪਸ਼ੂ ਭਲਾਈ ਸੰਬੰਧੀ ਕੈਂਪ ਲਗਾਏ ਗਏ। ਉਪ ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਦੀ ਅਗਵਾਈ ਅਧੀਨ ਲਗਾਏ ਇਨ੍ਹਾਂ ਕੈਂਪਾਂ ਸੰਬੰਧੀ ਮਾਰਗਦਰਸ਼ਨ ਡੀਨ,...
Advertisement
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨਾਲ ਇਕਜੁੱਟਤਾ ਵਿਖਾਉਂਦੇ ਹੋਏ ਪਸ਼ੂ ਭਲਾਈ ਸੰਬੰਧੀ ਕੈਂਪ ਲਗਾਏ ਗਏ। ਉਪ ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਦੀ ਅਗਵਾਈ ਅਧੀਨ ਲਗਾਏ ਇਨ੍ਹਾਂ ਕੈਂਪਾਂ ਸੰਬੰਧੀ ਮਾਰਗਦਰਸ਼ਨ ਡੀਨ, ਕਾਲਜ ਆਫ ਵੈਟਨਰੀ ਸਾਇੰਸ ਅਤੇ ਨਿਰਦੇਸ਼ਕ, ਪਸ਼ੂ ਹਸਪਤਾਲ ਨੇ ਕੀਤਾ। ਅੰਮ੍ਰਿਤਸਰ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਲਗਾਏ ਗਏ ਇਨ੍ਹਾਂ ਦੋ ਕੈਂਪਾਂ ਵਿੱਚ ਪਸ਼ੂਆਂ ਦਾ ਨਿਰੀਖਣ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਬੰਧਤ ਬਿਮਾਰੀਆਂ ਦਾ ਇਲਾਜ ਵੀ ਕੀਤਾ ਗਿਆ।
Advertisement
Advertisement
×