DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿੱਕੀ ਘਨੌਰ ਵੱਲੋਂ ਸਿਵਲ ਹਸਪਤਾਲ ਸਮਰਾਲਾ ਦਾ ਦੌਰਾ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਨੇ ਮਰੀਜ਼ਾਂ ਨਾਲ ਕੀਤੀ ਗੱਲਬਾਤ
  • fb
  • twitter
  • whatsapp
  • whatsapp
featured-img featured-img
ਮਰੀਜ਼ਾ ਨਾਲ ਗੱਲਬਾਤ ਕਰਦੇ ਹੋਏ ਮਨਿੰਦਰਜੀਤ ਸਿੰਘ ਵਿੱਕੀ ਘਨੌਰ।
Advertisement

ਸਿਵਲ ਹਸਪਤਾਲ ਸਮਰਾਲਾ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੇ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਹਸਪਤਾਲ ਦੇ ਵਿੱਚ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਹਸਪਤਾਲ ਦੇ ਵਿੱਚ ਡਾਕਟਰਾਂ ਦੇ ਨਾਲ ਗੱਲਬਾਤ ਕਰ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਫਿਰ ਪ੍ਰੇਸ਼ਾਨੀ ਨਾ ਆਉਣ ਸਬੰਧੀ ਹਦਾਇਤ ਕੀਤੀ ਅਤੇ ਕਿਹਾ ਕਿ ਹਸਪਤਾਲ ਦੇ ਵਿੱਚ ਆਏ ਹੋਏ ਮਰੀਜ਼ਾਂ ਨੂੰ ਪਹਿਲ ਦੇ ਆਧਾਰ ’ਤੇ ਇਲਾਜ ਮੁਹੱਈਆ ਕਰਵਾਇਆ ਜਾਵੇ।

ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਭਰ ਦੇ ਵਿੱਚ ਵੱਖ-ਵੱਖ ਹਸਪਤਾਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਅੱਜ ਇਸ ਦੌਰੇ ਦੌਰਾਨ ਅਚਨਚੇਤ ਸਮਰਾਲਾ ਸਬ-ਡਿਵੀਜ਼ਨ ਹਸਪਤਾਲ ਦਾ ਦੌਰਾ ਕੀਤਾ ਗਿਆ ਹੈ। ਜਿੱਥੇ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਮਰੀਜ਼ਾਂ ਦੇ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਹਿਮਤੀ ਪ੍ਰਗਟਾਈ ਅਤੇ ਖੁਸ਼ੀ ਜਾਹਿਰ ਕੀਤੀ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜੋ ਕਦਮ ਸਿਹਤ ਸਹੂਲਤਾਂ ਲਈ ਚੱਕੇ ਜਾ ਰਹੇ ਹਨ ਉਨ੍ਹਾਂ ਦੇ ਨਾਲ ਜਨਤਾ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਪਹਿਲੀ ਅਜਿਹੀ ਸਰਕਾਰ ਹੈ ਜੋ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਜਨਤਾ ਦੇ ਸਹੂਲਤ ਦੇ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਦੇ ਨਾਲ 10 ਲੱਖ ਰੁਪਏ ਤੱਕ ਦਾ ਇਲਾਜ ਅਤੇ ਹੁਣ ਸਰਕਾਰੀ ਹਸਪਤਾਲਾਂ ਦੇ ਵਿੱਚ ਡੋਗ ਵਾਈਟ ਅਤੇ ਹੋਰ ਕਿਸੇ ਜਾਨਵਰ ਵੱਲੋਂ ਕੱਟੇ ਜਾਣ ਤੇ ਮੁਫਤ ਟੀਕੇ ਲਗਾਏ ਜਾਣਗੇ। ਅਤੇ ਦਿਲ ਦੇ ਮਰੀਜ਼ਾਂ ਦੇ ਲਈ ਹੁਣ 50 ਹਜਾਰ ਰੁਪਏ ਤੱਕ ਦੇ ਟੀਕੇ ਵੀ ਮੁਫਤ ਸਰਕਾਰੀ ਹਸਪਤਾਲਾਂ ਦੇ ਵਿੱਚ ਲਗਾਏ ਜਾਣਗੇ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਸਪਤਾਲਾਂ ਦੇ ਵਿੱਚ ਹੋਰ ਕਾਇਆਕਲਪ ਸਕੀਮਾਂ ਤਹਿਤ ਲੋਕਾਂ ਨੂੰ ਬਿਹਤਰ ਇਲਾਜ ਮੁਹਈਆ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫਸਰ ਸਮਰਾਲਾ ਡਾ.ਤਾਰਕਜੋਤ ਸਿੰਘ ਸਮੇਤ ਹੋਰ ਹਸਪਤਾਲ ਸਟਾਫ ਮੌਜੂਦ ਸਨ।

Advertisement

Advertisement
×