ਕਰੋਨਾ ਦਾ ਕਹਿਰ

ਸਿਹਤ ਵਿਭਾਗ ਵੱਲੋਂ ਪੀੜਤ ਅਧਿਆਪਕ ਲੁਧਿਆਣਾ ਰੈਫਰ

ਚਾਰ ਫਰਵਰੀ ਤੱਕ ਸਕੂਲ ਬੰਦ ਰੱਖਣ ਦੇ ਹੁਕਮ; ਜਗਰਾਉਂ ਦੇ ਤਿੰਨ ਮੁਹੱਲੇ ਪ੍ਰਭਾਵਿਤ ਜ਼ੋਨ ਐਲਾਨੇ

ਸਿਹਤ ਵਿਭਾਗ ਵੱਲੋਂ ਪੀੜਤ ਅਧਿਆਪਕ ਲੁਧਿਆਣਾ ਰੈਫਰ

ਚਰਨਜੀਤ ਸਿੰਘ ਢਿੱਲੋਂ

ਜਗਰਾਉਂ, 24 ਜਨਵਰੀ

ਹਲਕੇ ਦੇ ਵੱਡੇ ਪਿੰਡ ਗਾਲਿਬ ਕਲਾਂ ਦੇ ਸਕੂਲ ਦੇ ਇੱਕ ਅਧਿਆਪਕ ਦੀ ਕਰੋਨਾ ਕਾਰਨ ਮੌਤ ਹੋਣ ਤੋਂ ਬਾਅਦ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਸਰਗਰਮ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਵਰਿੰਦਰ ਸ਼ਰਮਾ ਨੇ ਦੇਰ ਸ਼ਾਮ ਹੁਕਮ ਜਾਰੀ ਕਰਦਿਆਂ ਚਾਰ ਫਰਵਰੀ ਤੱਕ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੂੰ ਹਦਾਇਤਾਂ ਕਰਦਿਆਂ ਕਰੋਨਾ ਪੀੜਤ ਅਧਿਆਪਕਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿੱਚ ਰੈਫਰ ਕਰ ਦਿੱਤਾ ਹੈ। ਕਰੋਨਾ ਨੋਡਲ ਅਫਸਰ ਡਾ. ਸੰਗੀਨਾ ਗਰਗ ਅਤੇ ਐੱਸਐੱਮਓ ਡਾ. ਪ੍ਰਦੀਪ ਮਹਿੰਦਰਾ ਅਨੁਸਾਰ ਭਾਵੇਂ ਸਕੂਲ ਬੰਦ ਕਰ ਦਿੱਤਾ ਹੈ, ਪਰ ਫਿਰ ਵੀ ਬੱਚਿਆਂ ਅਤੇ ਸਟਾਫ ਦੇ ਸੈਂਪਲ ਲੈਣ ਦੀ ਕਾਰਵਾਈ ਪਹਿਲਾਂ ਵਾਂਗ ਜਾਰੀ ਰਹੇਗੀ। ਉਪ ਮੰਡਲ ਮੈਜਿਸਟਰੇਟ ਨਰਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਮੋਹਨ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਰਜਿੰਦਰ ਕੌਰ ਰਾਹੀਂ ਪ੍ਰਸ਼ਾਸਨ ਪੀੜਤਾਂ ਦੇ ਪਰਿਵਾਰਾਂ ਦੇ ਸੰਪਰਕ ’ਚ ਹਨ।  ਉਧਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਾਲਿਬ ਕਲਾਂ ਦੀ ਕਰੋਨਾ ਪੀੜਤ ਅਧਿਆਪਕਾ ਤੇਜਿੰਦਰ ਕੌਰ ਦੀ ਮੌਤ ਉਪਰੰਤ ਉਨ੍ਹਾਂ ਦੀ ਰਿਹਾਇਸ਼ ਮੁਹੱਲਾ ਗੁਰੁ ਤੇਗ ਬਹਾਦੁਰ, ਹੀਰਾ ਬਾਗ, ਮੋਤੀ ਬਾਗ ਨੂੰ ਸਿਹਤ ਵਿਭਾਗ ਤੇ ਪ੍ਰਸ਼ਾਸਨ ਨੇ ਕਰੋਨਾ ਪ੍ਰਭਾਵਿਤ ਜ਼ੋਨ ਐਲਾਨ ਦਿੱਤਾ ਹੈ। ਜਾਣਕਾਰੀ ਮੁਤਾਬਿਕ ਸੀ.ਐੱਚ.ਸੀ. ਹਠੂਰ ਦੇ ਪਿੰਡ ਚੀਮਾ ਦੀ ਕੁਲਦੀਪ ਕੌਰ ਅਤੇ ਪਿੰਡ ਕਾਉਂਕੇ ਕਲਾਂ ਦੀ ਮਲਕੀਤ ਕੌਰ ਪਾਜ਼ੇਟਿਵ ਹਨ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ ਜਾ ਰਹੇ ਹਨ।

ਜ਼ਿਲ੍ਹੇ ਵਿੱਚ 35 ਨਵੇਂ ਕੇਸ 

ਲੁਧਿਆਣਾ (ਖੇਤਰੀ ਪ੍ਰਤੀਨਿਧ): ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 35 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਰੋਨਾ ਦੇ ਨਵੇਂ ਆਏ 35 ਮਰੀਜ਼ਾਂ ਵਿੱਚੋਂ 26 ਮਰੀਜ਼ ਸਿਰਫ ਲੁਧਿਆਣਾ ਜ਼ਿਲ੍ਹੇ ਨਾਲ ਹੀ ਸਬੰਧਤ ਹਨ ਜਦਕਿ 9 ਮਰੀਜ਼ਾਂ ਦਾ ਸਬੰਧ ਹੋਰਨਾਂ ਰਾਜਾਂ/ਜ਼ਿਲ੍ਹਿਆਂ ਨਾਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 260 ਪਾਜ਼ੇਟਿਵ ਮਰੀਜ਼ ਹਨ। ਜਦਕਿ ਹੁਣ ਤੱਕ 24274 ਮਰੀਜ਼ ਤੰਦਰੁਸਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 783 ਸ਼ੱਕੀ ਮਰੀਜ਼ ਇਕਾਂਤਵਾਸ ਹਨ ।  

ਡੀਟੀਐੱਫ ਵੱਲੋਂ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਪੁਖ਼ਤਾ ਪ੍ਰਬੰਧਾਂ ਤੋਂ ਬਗੈਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਨ ਭੇਜਣ ਅਤੇ ਅਧਿਆਪਕਾਂ ਨੂੰ ਡਿਊਟੀ ਕਰਨ ਲਈ ਮਜਬੂਰ ਕਰਨ ਦੀ ਡੈਮੋਕ੍ਰੈਟਿਕ ਟੀਚਰ ਫ਼ਰੰਟ ਨੇ ਨਿੰਦਾ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜਸਵੀਰ ਸਿੰਘ ਅਕਾਲਗੜ੍ਹ ਅਤੇ ਜਨਰਲ ਸਕੱਤਰ ਰੁਪਿੰਦਰਪਾਲ ਸਿੰਘ ਗਿੱਲ ਨੇ ਸਰਕਾਰੀ ਸਕੂਲ ਗਾਲਿਬ ਕਲਾਂ ਦੀ ਅਧਿਆਪਕਾ ਤੇਜਿੰਦਰ ਕੌਰ ਦੀ ਕਰੋਨਾ ਕਾਰਨ ਹੋਈ ਮੌਤ ‘ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਇਸ ਦੌਰਾਨ ਜਥੇਬੰਦੀ ਨੇ ਅਧਿਆਪਕਾ ਦੇ ਵਾਰਸਾਂ ਨੂੰ 50 ਲੱਖ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੇ ਵੀ ਮੰਗ ਕੀਤੀ ਹੈ।

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਜਗਰਾਉਂ ਦੇ ਗਾਲਿਬ ਕਲਾਂ ਸਕੂਲ ਦੀ ਅਧਿਆਪਕਾ ਦੀ ਮੌਤ ’ਤੇ ਡੀਟੀਐੱਫ ਵੱਲੋਂ ਸ਼ੋਕ ਸਭਾ ਕੀਤੀ ਗਈ।  ਜ਼ਿਲ੍ਹਾ ਇਕਾਈ ਵਲੋਂ ਅਸ਼ਵਨੀ ਅਵਸਥੀ ਦੀ ਅਗਵਾਈ ਹੇਠ ਕੀਤੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਲਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਗਰਾਉਂ ਦੇ ਸਕੂਲ ਦੀ ਅਧਿਆਪਕਾ ਤੇਜਿੰਦਰ ਕੌਰ ਦੀ ਕਰੋਨਾ ਕਾਰਨ ਅਚਨਚੇਤ ਮੌਤ ਹੋ ਗਈ ਹੈ, ਜਿਸ ’ਤੇ ਅੱਜ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮੀਟਿੰਗ ਵਿਚ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਮ੍ਰਿਤਕ ਅਧਿਆਪਕਾ ਨੂੰ ਕਰੋਨਾ ਮ੍ਰਿਤਕ ਦਾ ਦਰਜਾ ਦਿੱਤਾ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All