
ਸੰਤੋਖ ਗਿੱਲ
ਗੁਰੂਸਰ ਸੁਧਾਰ, 30 ਜਨਵਰੀ
ਲੁਧਿਆਣਾ ਤੋਂ ਪੁੱਜੀ ਡੀਐੱਸਪੀ ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਧਾਰ ਅਸ਼ੋਕ ਕੁਮਾਰ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਕੇਸ ਦਰਜ ਕਰ ਲਿਆ ਹੈ। ਲਾਗਲੇ ਪਿੰਡ ਬੋਪਾਰਾਏ ਕਲਾਂ ਦੇ ਸਰਪੰਚ ਲਖਵੀਰ ਸਿੰਘ ਦੀ ਸ਼ਿਕਾਇਤ ਉਪਰ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ