ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਜੈ ਦਾਨਵ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਨਿਯੁਕਤ

 ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਨੂੰ ਪੰਜਾਬ ਸਰਕਾਰ ਵੱਲੋਂ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸਿਰਫ਼ ਦਲਿਤ ਭਾਈਚਾਰੇ ਵਿੱਚ ਹੀ ਨਹੀਂ ਸਗੋਂ ਸਮਾਜ ਦੇ ਹਰੇਕ ਵਰਗ...
Advertisement

 ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਨੂੰ ਪੰਜਾਬ ਸਰਕਾਰ ਵੱਲੋਂ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸਿਰਫ਼ ਦਲਿਤ ਭਾਈਚਾਰੇ ਵਿੱਚ ਹੀ ਨਹੀਂ ਸਗੋਂ ਸਮਾਜ ਦੇ ਹਰੇਕ ਵਰਗ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਵਿਜੈ ਦਾਨਵ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸ਼ਿਸੋਦੀਆ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਵਿਜੈ ਦਾਨਵ ਵੱਲੋਂ ਮਨੀਸ਼ ਸਿਸੋਦੀਆ ਅਤੇ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਕੇ ਵੀ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਨਾਲ ਨਾਲ ਪਾਰਟੀ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣਗੇ ਤਾਂ ਜੁ 2027 ਵਿੱਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਨਾਉਣ ਲਈ ਪੁਰਜ਼ੋਰ ਯਤਨ ਕਰਨਗੇ। ਇਸ ਮੌਕੇ ਕਨੌਜ ਦਾਨਵ, ਸੁਨਾਲੀ ਦਾਨਵ ਅਤੇ ਕੁੰਵਰਵਿਜੈ ਪ੍ਰਤਾਪ ਆਦਿ ਵੀ ਹਾਜ਼ਰ ਸਨ।

Advertisement

Advertisement