Village Pohir: ਲੋਕਾਂ ਨੇ ਅਕਾਲੀ ਦਲ (ਵਾਰਿਸ ਪੰਜਾਬ) ਦੀਆਂ ਨੀਤੀਆਂ ’ਤੇ ਮੋਹਰ ਲਾਈ: ਸ਼ਿਵਾਲਿਕ
ਪੋਹੀੜ ’ਚ ਪਾਰਟੀ ਦੀ ਇਕੱਤਰਤਾ; ਕੲੀ ਨੌਜਵਾਨ ਅਕਾਲੀ ਦਲ ਵਾਰਿਸ ਵਿੱਚ ਸ਼ਾਮਲ
ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਹਲਕਾ ਗਿੱਲ ਦੇ ਇੰਚਾਰਜ ਦੀ ਅਗਵਾਈ ਹੇਠ ਪਿੰਡ ਪੋਹੀੜ ਵਿੱਚ ਵਿਸ਼ਾਲ ਇਕੱਤਰਤਾ ਹੋਈ। ਇਸ ਵਿੱਚ ਵੱਡੀ ਗਿਣਤੀ ਵਿੱਚ ਨਗਰ ਵਾਸੀਆਂ ਅਤੇ ਇਲਾਕੇ ਦੇ ਮੋਹਤਬਰਾਂ ਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਹਲਕਾ ਇੰਚਾਰਜ ਸ਼ਿਵਾਲਿਕ ਨੇ ਕਿਹਾ ਕਿ ਪਾਰਟੀ ਦੀਆਂ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੀ ਸ਼ਮੂਲੀਅਤ ਨੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਦੀਆਂ ਨੀਤੀਆਂ ’ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਲੋਕਾਂ ਦੀ ਆਪਣੀ ਸਰਕਾਰ ਬਣਾਉਣ ਲਈ ਸ਼ਿੱਦਤ ਨਾਲ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਇੱਕਠੇ ਹੋਣਾ ਸਮੇਂ ਦੀ ਮੁੱਖ ਲੋੜ ਹੈ। ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਇਸ ਸਮੇਂ ਉਚੇਚੇ ਤੌਰ ਤੇ ਸ਼ਿਰਕਤ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਅਤੇ ਸੁਨਹਿਰੀ ਭਵਿੱਖ ਲਈ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਹਨ। ਸਰਕਾਰ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਨੂੰ ਲੈ ਕੇ ਕੀਤੇ ਪਰਚੇ ਉਨ੍ਹਾਂ ਦੇ ਹੌਸਲੇ ਨੂੰ ਨਹੀਂ ਢਾਹ ਸਕਦੇ। ਇਸ ਮੌਕੇ ਮਨਪ੍ਰੀਤ ਸਿੰਘ ਕਾਲੀ ਅਤੇ ਸੁਖਦੇਵ ਸਿੰਘ ਸੁੱਖਾ ਦੀ ਪ੍ਰੇਰਨਾ ਨਾਲ ਨੌਜਵਾਨਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਰਮਜੀਤ ਸਿੰਘ ਪੰਮਾ, ਰਣਜੀਤ ਸਿੰਘ, ਰਛਪਾਲ ਸਿੰਘ, ਬਲਰਾਜ ਸਿੰਘ , ਬਲਬੀਰ ਸਿੰਘ ਪੋਹੀੜ,ਦਲਜੀਤ ਸਿੰਘ, ਕੁਲਦੀਪ ਸਿੰਘ, ਮਤਵੀਰ ਸਿੰਘ, ਮਨਮੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ ,ਡਾ. ਰਫ਼ੀਕ ਮੁਹੰਮਦ ਅਤੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।

