ਕੁੱਪ ਕਲਾਂ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤਹਿਤ ਪੰਜਾਬ ਦੇ ਲਗਪਗ 12278 ਪਿੰਡਾਂ ਅੰਦਰ ਸ਼ਹਿਰੀ ਤਰਜ ਤੇ ਵਿਕਾਸ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ (ਦੁੱਗਰੀ ) ਤੋਂ ਕਾਂਗਰਸੀ ਆਗੂ ਅਤੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਗੁਰਜੋਤ ਸਿੰਘ ਢੀਂਡਸਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲ ਵਿੱਚ ਜੋ ਪੰਜਾਬ ਦੇ ਪਿੰਡਾਂ ਅੰਦਰ ਵਿਕਾਸ ਨਹੀਂ ਹੋ ਸਕਿਆ ਉਹ ਕੈਪਟਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਦਰਮਿਆਨ ਹੀ ਕਰ ਕੇ ਦਿਖਾ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਜਗਰੂਪ ਸਿੰਘ ਬਿੱਟੂ, ਰਸ਼ੀਦ ਮੋਮਨਾਬਾਦ, ਗੁਰਵਿੰਦਰ ਸਿੰਘ ਫੱਲੇਵਾਲ ਮੌਜੂਦ ਸਨ। -ਪੱਤਰ ਪ੍ਰੇਰਕ