ਜਗਰਾਉਂ: ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਟਰੈਫਿਕ ਸੈੱਲ ਦੇ ਡੀਐੱਸਪੀ ਅਨਿਲ ਕੁਮਾਰ ਭਨੋਟ ਅਤੇ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਮੁੱਖ ਬਾਜ਼ਾਰ, ਦਾਣਾ ਮੰਡੀ, ਸਬਜ਼ੀ ਮੰਡੀ ਆਦਿ ’ਚ ਰੇਹੜੀ ਫੜ੍ਹੀ ਵਾਲਿਆਂ ਨੂੰ ਨਿਰਧਾਰਤ ਥਾਂ ’ਤੇ ਖੜਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਦੁਕਾਨਦਾਰ ਐਸੋਸੀਏਸ਼ਨ ਰਾਹੀਂ ਦੁਕਾਨਦਾਰਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਦੁਕਾਨਾਂ ਤੋਂ ਬਾਹਰ ਸਾਮਾਨ ਰੱਖ ਕੇ ਆਵਾਜਾਈ ’ਚ ਵਿਘਨ ਬਰਦਾਸ਼ਤ ਨਹੀਂ ਹੋਵੇਗਾ। -ਪੱਤਰ ਪ੍ਰੇਰਕ