DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਗਰਾਉਂ ਵਿੱਚ ‘ਵਿਰਾਸਤ-ਏ-ਪੰਜਾਬ’ ਮੇਲਾ ਬੰਦ ਕਰਵਾਇਆ

ਐੱਸ ਡੀ ਐੱਮ ਨੇ ਪ੍ਰਸ਼ਾਸਨਿਕ ਮਨਜ਼ੂਰੀ ਨਾ ਹੋਣ ਦਾ ਹਵਾਲਾ ਦਿੱਤਾ

  • fb
  • twitter
  • whatsapp
  • whatsapp
featured-img featured-img
ਜਗਰਾਉਂ ’ਚ ਲੱਗੇ ‘ਵਿਰਾਸਤ-ਏ-ਪੰਜਾਬ’ ਮੇਲੇ ਦੇ ਮੁੱਖ ਗੇਟ ਦੀ ਤਸਵੀਰ।
Advertisement

ਦੀਵਾਲੀ ਦੇ ਮੱਦੇਨਜ਼ਰ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਸਥਿਤ ਪਸ਼ੂ ਮੇਲਾ ਗਰਾਊਂਡ ਵਿੱਚ ਪਿਛਲੇ ਲਗਪਗ 15 ਦਿਨਾਂ ਤੋਂ ਤਿਆਰੀਆਂ ਕਰ ਕੇ 29 ਅਕਤੂਬਰ ਨੂੰ ਸ਼ੁਰੂ ਕੀਤੇ ਗਏ ‘ਵਿਰਾਸਤ-ਏ-ਪੰਜਾਬ’ ਮੇਲੇ ਨੂੰ ਆਖ਼ਰਕਾਰ ਪ੍ਰਸ਼ਾਸਨਿਕ ਮਨਜ਼ੂਰੀ ਨਾ ਹੋਣ ਕਾਰਨ 2 ਨਵੰਬਰ ਨੂੰ ਬੰਦ ਕਰਵਾਉਣਾ ਪਿਆ। ਪ੍ਰਬੰਧਕਾਂ ਮੁਤਾਬਕ ਇਹ ਮੇਲਾ 29 ਅਕਤੂਬਰ ਤੋਂ 15 ਨਵੰਬਰ ਤੱਕ ਚੱਲਣਾ ਸੀ ਅਤੇ ਇਸ ਦੀਆਂ ਰੌਣਕਾਂ ਵਧਾਉਣ ਲਈ ਪੰਜਾਬ ਦੇ ਨਾਮੀ ਗਾਇਕਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ। ਇਸ ਮੇਲੇ ਦੌਰਾਨ ਸ਼ਹਿਰ ਵਿੱਚ ਲੱਗੇ ਵੱਡੇ-ਵੱਡੇ ਫਲੈਕਸਾਂ ’ਤੇ ਸੱਤਾਧਾਰੀ ਧਿਰ ਦੇ ਪ੍ਰਮੁੱਖ ਆਗੂਆਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ, ਜਿਸ ਤੋਂ ਸਾਫ਼ ਜਾਪਦਾ ਸੀ ਕਿ ਇਸ ਸਮਾਗਮ ਨੂੰ ਸਿਆਸੀ ਸਰਪ੍ਰਸਤੀ ਹਾਸਲ ਹੈ। ਇਹੀ ਕਾਰਨ ਹੈ ਕਿ ਜਦੋਂ ਤੱਕ ਮੇਲਾ ਚੱਲਦਾ ਰਿਹਾ, ਕਿਸੇ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਪਰ ਜਦੋਂ ਅੰਦਰਖਾਤੇ ਰੌਲਾ ਪਿਆ ਤਾਂ ਪੁਲੀਸ ਨੇ ਪ੍ਰਬੰਧਕਾਂ ਤੋਂ ਪ੍ਰਸ਼ਾਸਨਿਕ ਪ੍ਰਵਾਨਗੀ ਦੇ ਦਸਤਾਵੇਜ਼ਾਂ ਦੀ ਮੰਗ ਕੀਤੀ। ਇਨ੍ਹਾਂ ਦਸਤਾਵੇਜ਼ਾਂ ਨੂੰ ਦਿਖਾਉਣ ਵਿੱਚ ਪ੍ਰਬੰਧਕ ਪੂਰੀ ਤਰ੍ਹਾਂ ਅਸਮਰੱਥ ਰਹੇ।

ਆਮ ਲੋਕਾਂ ਵਿੱਚ ਇਸ ਗੱਲੋਂ ਕਾਫ਼ੀ ਚਰਚਾ ਹੈ ਕਿ ਜਦੋਂ ਪਿਛਲੇ ਦੋ ਹਫ਼ਤਿਆਂ ਤੋਂ ਸਰਕਾਰੀ ਜਗ੍ਹਾ ’ਤੇ ਵੱਡੇ ਪੱਧਰ ’ਤੇ ਟੈਂਟ ਅਤੇ ਸਟਾਲ ਲੱਗ ਰਹੇ ਸਨ, ਉਦੋਂ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਨੇ ਪਹਿਲਾਂ ਜਾਂਚ ਕਿਉਂ ਨਹੀਂ ਕੀਤੀ? ਮੇਲਿਆਂ ਵਿੱਚ ਅੱਗ ਬੁਝਾਊ ਯੰਤਰਾਂ, ਸੁਰੱਖਿਆ ਅਤੇ ਟਰੈਫਿਕ ਦੇ ਪੁਖ਼ਤਾ ਪ੍ਰਬੰਧ ਹੋਣੇ ਲਾਜ਼ਮੀ ਹੁੰਦੇ ਹਨ। ਜੇ ਮੇਲੇ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਤਾਂ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੋਣੀ ਸੀ?

Advertisement

ਇਸ ਸਬੰਧੀ ਜਦੋਂ ਐੱਸ ਡੀ ਐੱਮ ਬਾਦਲਦੀਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੇ ਦਫ਼ਤਰ ਨਾਲ ਕੋਈ ਰਾਬਤਾ ਨਹੀਂ ਬਣਾਇਆ ਗਿਆ ਸੀ ਅਤੇ ਅਜਿਹੇ ਵੱਡੇ ਮੇਲਿਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਲਾਜ਼ਮੀ ਹੁੰਦੀ ਹੈ। ਉਨ੍ਹਾਂ ਆਪਣਾ ਫ਼ਰਜ਼ ਨਿਭਾਉਂਦਿਆਂ ਇਸ ਮਾਮਲੇ ਬਾਰੇ ਐੱਸ ਐੱਸ ਪੀ ਡਾ. ਅੰਕੁਰ ਗੁਪਤਾ ਨੂੰ ਲਿਖਤੀ ਤੌਰ ’ਤੇ ਜਾਣੂ ਕਰਵਾ ਦਿੱਤਾ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸਖ਼ਤੀ ਕਰਦਿਆਂ ਇਹ ਮੇਲਾ ਬੰਦ ਕਰਵਾਇਆ ਹੈ।

Advertisement

Advertisement
×