ਵਿਸ਼ਵਕਰਮਾ ਦਿਵਸ ਮਨਾਇਆ
ਤਪ ਅਸਥਾਨ ਬਾਬਾ ਵਿਸ਼ਵਕਰਮਾ ਪਿੰਡ ਬੁਲਾਰਾ ਵਿਸ਼ਵਕਰਮਾ ਨਗਰ ਵਿੱਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਅੱਜ ਮਨਾਇਆ ਗਿਆ, ਜਿਸ ਵਿੱਚ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਉਚੇਚੇ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ...
Advertisement
ਤਪ ਅਸਥਾਨ ਬਾਬਾ ਵਿਸ਼ਵਕਰਮਾ ਪਿੰਡ ਬੁਲਾਰਾ ਵਿਸ਼ਵਕਰਮਾ ਨਗਰ ਵਿੱਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਅੱਜ ਮਨਾਇਆ ਗਿਆ, ਜਿਸ ਵਿੱਚ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਉਚੇਚੇ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਔਜ਼ਾਰਾਂ ਅਤੇ ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਇਸੇ ਕਰਕੇ ਉਨ੍ਹਾਂ ਨੂੰ ‘ਕਿਰਤ ਦਾ ਦੇਵਤਾ’ ਕਿਹਾ ਜਾਂਦਾ ਹੈ। ਇਸ ਮੌਕੇ ਸੇਵਾਦਾਰ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਰੰਧਾਵਾ, ਹਰਮਿੰਦਰ ਸਿੰਘ ਹੀਰਾ, ਲਖਬੀਰ ਸਿੰਘ ਸੰਧੂ, ਬਲਦੇਵ ਸਿੰਘ ਪ੍ਰਧਾਨ ਵੱਲੋਂ ਬੈਂਸ ਅਤੇ ਹਰਵਿੰਦਰ ਸਿੰਘ ਕਲੇਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Advertisement
Advertisement
