ਵਿਸ਼ਵਕਰਮਾ ਐਜੂਕੇਸ਼ਨਲ ਵੈਲਫੇਅਰ ਸਭਾ ਵੱਲੋਂ ਉਤਸਵ ਦਾ ਕਾਰਡ ਜਾਰੀ
ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈਲਫੇਅਰ ਸਭਾ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਇਥੋਂ ਦੀ ਨਵੀਂ ਆਬਾਦੀ ਸਥਿਤ ਵਿਸ਼ਵਕਰਮਾ ਮੰਦਰ ਵਿੱਚ 22 ਅਕਤੂਬਰ ਨੂੰ ਕਰਵਾਏ ਜਾ ਰਹੇ ਬਾਬਾ ਵਿਸ਼ਵਕਰਮਾ ਦੇ 66ਵੇਂ ਵਾਰਸ਼ਿਕ ਉਤਸਵ ਦਾ ਕਾਰਡ ਬਲਵਿੰਦਰ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ਜਾਰੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ 22 ਅਕਤੂਬਰ ਨੂੰ ਕਰਵਾਏ ਜਾ ਰਹੇ ਵਾਰਸ਼ਿਕ ਉਤਸਵ ਦੀਆਂ ਤਿਆਰੀਆਂ ਬੜੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸ਼ਿਰਕਤ ਕਰਨਗੇ, ਉਥੇ ਹੀ ਝੰਡੇ ਦੀ ਰਸਮ ਕਰਤਾਰ ਕੰਬਾਇਨ-ਭਾਦਸੋਂ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਵੱਲੋਂ ਅਦਾ ਕੀਤੀ ਜਾਵੇਗੀ। ਇਸ ਮੌਕੇ ਖੂਨਦਾਨ ਕੈਂਪ ਦਾ ਉਦਘਾਟਨ ਬਲਵਿੰਦਰ ਸਿੰਘ ਧੰਜਲ ਵੱਲੋਂ ਕੀਤਾ ਜਾਵੇਗਾ, ਜਦੋਂ ਕਿ ਤਰਲੋਕ ਧੀਮਾਨ (ਸੁਨਾਮ ਵਾਲੇ) ਬਾਬਾ ਜੀ ਦਾ ਗੁਣਗਾਨ ਕਰਨਗੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਸਮਾਗਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਹਰਜੀਤ ਸਿੰਘ ਸੋਹਲ, ਹਰਮੇਸ਼ ਲੋਟੇ, ਸੁਭਾਸ਼ ਲੋਟੇ, ਰਾਜਿੰਦਰ ਸਿੰਘ ਸੋਹਲ, ਪਰਮਜੀਤ ਸਿੰਘ ਧੀਮਾਨ, ਪੂਰਨ ਸਿੰਘ ਲੋਟੇ ਹਾਜ਼ਰ ਸਨ।