ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਅਗਸਤ
ਨੌਘਰਾਂ ਮੁਹੱਲਾ ’ਚ ਖਸਤਾਹਾਲ ਹੋ ਰਹੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਦਾ ਅੱਜ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ। ਜੁਆਇੰਟ ਕਮਿਸ਼ਨਰ ਨੇ ਮੌਕਾ ਦੇਖਿਆ ਤੇ ਨਗਰ ਸੁਧਾਰ ਟਰੱਸਟ ਨਾਲ ਇਸ ਕੰਮ ਨੂੰ ਛੇਤੀ ਪੂਰਾ ਕਰਨ ਸਬੰਧੀ ਵੀ ਵਿਚਾਰਾਂ ਕੀਤੀਆਂ। ਟਰੱਸਟ ਦੇ ਪ੍ਰਧਾਨ ਅਸ਼ੋਕ ਥਾਪਰ ਤੇ ਤ੍ਰਿਭੁਵਨ ਥਾਪਰ ਨੇ ਦੱਸਿਆ ਕਿ ਜੁਆਇੰਟ ਕਮਿਸ਼ਨਰ ਨੇ ਦੌਰੇ ਦੌਰਾਨ ਭਰੋਸਾ ਦਿੱਤਾ ਕਿ ਸ਼ਹੀਦ ਥਾਪਰ ਦੇ ਘਰ ਨੂੰ ਸਿੱਧਾ ਰਸਤਾ ਚੌੜਾ ਬਾਜ਼ਾਰ ’ਚ ਦਿਵਾਉਣ ਦੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਗਈ ਹੈ ਤੇ ਘਰ ਦੀ ਮੁਰੰਮਤ ਛੇਤੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਲਈ ਅਧਿਕਾਰੀਆਂ ਦੀ ਡਿਊਟੀ ਵੀ ਲਾਈ ਗਈ ਹੈ।