ਕਾਲਜ ’ਚ ਕਿੱਤਾਮੁਖੀ ਵਰਕਸ਼ਾਪ
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਹੁਨਰ ਵਿਕਾਸ ਤੇ ਸਮਰੱਥਾ ਨਿਰਮਾਣ ਕਲੱਬ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ਼ ਜੈਵਿਕ ਸਾਬਣ ਬਣਾਉਣ ਸਬੰਧੀ ਵਰਕਸ਼ਾਪ ਲਗਾਈ ਗਈ। ਜਿਸ ਵਿਚ ਵੱਖ ਵੱਖ ਕਲਾਸਾਂ ਦੇ 35 ਵਿਦਿਆਰਥੀਆਂ ਨੇ...
Advertisement
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਹੁਨਰ ਵਿਕਾਸ ਤੇ ਸਮਰੱਥਾ ਨਿਰਮਾਣ ਕਲੱਬ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ਼ ਜੈਵਿਕ ਸਾਬਣ ਬਣਾਉਣ ਸਬੰਧੀ ਵਰਕਸ਼ਾਪ ਲਗਾਈ ਗਈ। ਜਿਸ ਵਿਚ ਵੱਖ ਵੱਖ ਕਲਾਸਾਂ ਦੇ 35 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਪ੍ਰੋ. ਸ਼ਵੇਤਾ ਥਾਪਾ ਨੇ ਵਿਦਿਆਰਥੀਆਂ ਨੂੰ ਘਰ ਵਿੱਚ ਹੀ ਜੈਵਿਕ ਸਾਬਣ ਬਣਾਉਣ ਦੀ ਵਿਧੀ ਅਤੇ ਜੈਵਿਕ ਸਾਬਣ ਦੀ ਵਰਤੋਂ ਦੇ ਫ਼ਾਇਦਿਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੇ ਨਿੰਮ ਅਤੇ ਐਲੋਵੇਰਾ, ਹਲਦੀ-ਚੰਦਨ, ਚਾਰਕੋਲ, ਸ਼ੀਆ ਬਟਰ ਸਾਬਣ ਅਤੇ ਪਪੀਤਾ ਸਕਰੱਬ ਸਣੇ ਵੱਖ-ਵੱਖ ਤਰ੍ਹਾਂ ਦੇ ਸਾਬਣ ਬਣਾਉਣ ਦੀ ਪ੍ਰਕਿਰਿਆ ਨੂੰ ਘੋਖਿਆ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਰੁਪਿੰਦਰ ਕੌਰ ਅਤੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
Advertisement
×