ਕਾਂਗਰਸੀ ਉਮੀਦਵਾਰਾਂ ਲਈ ਵੋਟਾਂ ਮੰਗੀਆਂ
ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਵੱਲੋਂ ਬਲਾਕ ਸਮਿਤੀ ਦੇ ਜ਼ਿਲ੍ਹਾ ਪਰਿਸ਼ਦ ਉਮੀਦਵਾਰਾਂ ਦੇ ਹੱਕ ਵਿੱਚ ਦਹਿਲੀਜ਼ ਕਲਾਂ, ਦਹਿਲੀਜ਼ ਖੁਰਦ ਅਤੇ ਮਹਿਰਨਾ ਖੁਰਦ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਗੁਰਜੋਤ ਸਿੰਘ ਢੀਂਡਸਾ ਨੇ ਆਖਿਆ ਕਿ...
Advertisement
ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਵੱਲੋਂ ਬਲਾਕ ਸਮਿਤੀ ਦੇ ਜ਼ਿਲ੍ਹਾ ਪਰਿਸ਼ਦ ਉਮੀਦਵਾਰਾਂ ਦੇ ਹੱਕ ਵਿੱਚ ਦਹਿਲੀਜ਼ ਕਲਾਂ, ਦਹਿਲੀਜ਼ ਖੁਰਦ ਅਤੇ ਮਹਿਰਨਾ ਖੁਰਦ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਗੁਰਜੋਤ ਸਿੰਘ ਢੀਂਡਸਾ ਨੇ ਆਖਿਆ ਕਿ ਉਨ੍ਹਾਂ ਵੱਲੋਂ ਸਰਪੰਚ ਹਾਜੀ ਮੁਹੰਮਦ ਦਹਿਲੀਜ਼ ਦੀ ਅਗਵਾਈ ਵਿੱਚ ਬਲਾਕ ਸਮਿਤੀ ਉਮੀਦਵਾਰ ਰਵਿੰਦਰ ਸਿੰਘ ਭੁੱਲਰ ਮਹੇਰਨਾ ਖੁਰਦ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਹੈ। ਸ੍ਰੀ ਢੀਂਡਸਾ ਨੇ ਆਖਿਆ ਕਿ ਉਹ ਹਲਕੇ ਦੇ ਕਾਂਗਰਸੀ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ।ਸ੍ਰੀ ਢੀਂਡਸਾ ਨੇ ਆਖਿਆ ਕਿ ਜੇਕਰ ਮੌਜੂਦਾ ‘ਆਪ’ ਸਰਕਾਰ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਂਦੀ ਹੈ ਕਾਂਗਰਸੀ ਵਰਕਰਾਂ ਨਾਲ ਧੱਕੇਸ਼ਾਹੀ ਨਹੀਂ ਕਰਦੀ ਤਾਂ ਅੱਧ ਤੋਂ ਵੱਧ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਾਂਗਰਸੀ ਉਮੀਦਵਾਰ ਹੀ ਜਿੱਤਣਗੇ।
Advertisement
Advertisement
