ਵਿਊਮ ਸ਼ਰਮਾ ਫੁੱਟਵਿਅਰ ਐਸੋਸ਼ੀਏਸ਼ਨ ਦੇ ਪ੍ਰਧਾਨ ਬਣੇ
ਨਿੱਜੀ ਪੱਤਰ ਪ੍ਰੇਰਕ ਖੰਨਾ, 21 ਜੂਨ ਇਥੋਂ ਦੇ ਕਰਨੈਲ ਸਿੰਘ ਰੋਡ ’ਤੇ ਫੁੱਟਵੀਅਰ ਐਸੋਸ਼ੀਏਸ਼ਨ ਦੇ ਅਹੁਦੇਦਾਰਾਂ ਦੀ ਇੱਕਤਰਤਾ ਕਲਾਥ ਮਰਚੈਟ ਐਸੋਸ਼ੀਏਸ਼ਨ ਦੇ ਪ੍ਰਧਾਨ ਬਿਪਨ ਚੰਦਰ ਗੈਂਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ...
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 21 ਜੂਨ
Advertisement
ਇਥੋਂ ਦੇ ਕਰਨੈਲ ਸਿੰਘ ਰੋਡ ’ਤੇ ਫੁੱਟਵੀਅਰ ਐਸੋਸ਼ੀਏਸ਼ਨ ਦੇ ਅਹੁਦੇਦਾਰਾਂ ਦੀ ਇੱਕਤਰਤਾ ਕਲਾਥ ਮਰਚੈਟ ਐਸੋਸ਼ੀਏਸ਼ਨ ਦੇ ਪ੍ਰਧਾਨ ਬਿਪਨ ਚੰਦਰ ਗੈਂਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫੁੱਟਵੀਅਰ ਐਸੋਸ਼ੀਏਸ਼ਨ ਨੂੰ ਭੰਗ ਕਰਕੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਵਿਊਮ ਸ਼ਰਮਾ ਪ੍ਰਧਾਨ ਅਤੇ ਟਿੰਕੂ ਨੂੰ ਚੇਅਰਮੈਨ ਬਣਾਇਆ ਗਿਆ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਧੰਨਵਾਦ ਕਰਦਿਆਂ ਸਮੂਹ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰਨਗੇ ਅਤੇ ਕਿਸੇ ਵੀ ਦੁਕਾਨਦਾਰ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੰਜੀਵ ਕੁਮਾਰ, ਰਾਜੂ ਬੱਤਾ, ਸੋਨੂੰ ਮਦਾਨ, ਅਮਰ ਸਿੰਘ, ਕਲਮ ਨਾਰੰਗ, ਨੀਰਜ ਮਾਟਾ, ਜੋਲੀ ਸ਼ਰਮਾ, ਕ੍ਰਿਸ਼ਨ ਲਾਲ, ਰੋਹਿਤ ਮਹਿਤਾ, ਜਤਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ।
Advertisement
×