ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੁੱਢਾ ਦਰਿਆ ’ਚ ਪਾਣੀ ਦਾ ਪੱਧਰ ਵਧਿਆ

ਨੇਡ਼ਲੇ ਇਲਾਕਿਆਂ ਵਿੱਚ ਪ੍ਰਸ਼ਾਸਨ ਨੇ ਚੌਕਸੀ ਵਧਾਈ
Advertisement

ਲਗਾਤਾਰ ਪੈ ਰਹੇ ਮੀਂਹ ਕਾਰਨ ਇੱਕ ਪਾਸੇ ਸਤਲੁਜ ਦਰਿਆ ਉਫਾਨ ’ਤੇ ਹੈ ਤੇ ਦੂਜੇ ਪਾਸੇ ਸਿੱਧਵਾਂ ਨਹਿਰ ਵਿੱਚ ਵੀ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ। ਇਸ ਦੇ ਨਾਲ ਨਾਲ ਹੁਣ ਸ਼ਹਿਰ ਦੇ 14 ਕਿੱਲੋਮੀਟਰ ਅੰਦਰੋਂ ਅੰਦਰ ਲੰਘਣ ਵਾਲਾ ਬੁੱਢਾ ਦਰਿਆ ਵੀ ਲੋਕਾਂ ਨੂੰ ਡਰਾ ਰਿਹਾ ਹੈ। ਮੀਂਹ ਅਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਬੁੱਢੇ ਦਰਿਆ ਵਿੱਚ ਪਾਣੀ ਪਹਿਲਾਂ ਨਾਲੋਂ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ  ਜਿਸ ਤੋਂ ਬਾਅਦ ਨਗਰ ਨਿਗਮ ਪ੍ਰਸ਼ਾਸਨ ਨੇ ਬੁੱਢੇ ਦਰਿਆ ’ਤੇ ਚੌਕਸੀ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਹਰ ਮੌਨਸੂਨ ਵਿੱਚ ਬੁੱਢੇ ਦਰਿਆ ਦਾ ਪਾਣੀ ਸੜਕਾਂ ’ਤੇ ਆ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਵਾਰ ਵੀ ਪ੍ਰਸ਼ਾਸਨ ਨੇ ਬੁੱਢਾ ਦਰਿਆ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਵੀ ਸੁਚੇਤ ਕੀਤਾ ਹੈ ਅਤੇ ਇਲਾਕੇ ਦੇ ਕੌਂਸਲਰ ਤੇ ਵਿਧਾਇਕ ਲਗਾਤਾਰ ਨਜ਼ਰ ਰੱਖ ਰਹੇ ਹਨ। ‘ਆਪ’ ਕੌਂਸਲਰ ਇਲਾਕੇ ਦੇ ਵਿਧਾਇਕਾਂ ਨੂੰ ਲਗਾਤਾਰ ਅੱਪਡੇਟ ਦੇ ਰਹੇ ਹਨ। ਨਿਗਮ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਟੀਮਾਂ ਪਹਿਲਾਂ ਹੀ ਬਣਾਈਆਂ ਗਈਆਂ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਦੱਸ ਦਈਏ ਕਿ ਬੁੱਢਾ ਦਰਿਆ ਦਾ ਪਾਣੀ ਵੀ ਟਰੀਟ ਹੋ ਕੇ ਸਤਲੁਜ ਦਰਿਆ ਵਿੱਚ ਹੀ ਜਾਂਦਾ ਹੈ, ਅਗਰ ਸਤਲੁਜ ਵਿੱਚ ਪਾਣੀ ਦਾ ਪੱਧਰ ਵੱਧੇਗਾ ਤਾਂ ਬੁੱਢਾ ਦਰਿਆ ਵੀ ਸ਼ਹਿਰ ਵਿੱਚ ਆਪਣਾ ਮਾਰ ਮਾਰੇਗਾ। ਬੁੱਢਾ ਦਰਿਆ ਦੇ ਆਸਪਾਸ ਲੁਧਿਆਣਾ ਦੀ ਲੱਖਾਂ ਦੀ ਆਬਾਦੀ ਰਹਿੰਦੀ ਹੈ, ਸੈਂਕੜੇ ਕਲੋਨੀਆਂ ਹਨ, ਜਿਨ੍ਹਾਂ ਦੀਆਂ ਪਾਣੀ ਦੇਖ ਦੇਖ ਚਿੰਤਾਵਾਂ ਵੱਧ ਰਹੀਅੰ ਹਨ। ਬੁੱਢਾ ਦਰਿਆ ਇਸ ਵੇਲੇ ਬਿਲਕੁੱਲ ਉਪਰ ਤੱਕ ਭਰਿਆ ਹੋਇਆ ਹੈ। ਅਗਰ ਮੀਂਹ ਇਸੇ ਤਰ੍ਹਾਂ ਚਲਦਾ ਰਿਹਾ ਤੇ ਸਤਲੁਜ ਵਿੱਚ ਪਾਣੀ ਪੱਧਰ ਹੋ ਵੱਧ ਗਿਆ ਤਾਂ ਸ਼ਹਿਰ ਦੇ ਲੋਕਾਂ ਲਈ ਮੁਸ਼ਕਲ ਖੜ੍ਹੀ ਹੋ ਜਾਏਗੀ। ਬੁੱਢਾ ਦਰਿਆ ਦੀ ਸਫਾਈ ਪਹਿਲਾਂ ਹੀ ਚੱਲ ਰਹੀ ਸੀ ਪਰ ਪਾਣੀ ਦੇ ਪੱਧਰ ਵਧਣ ਕਾਰਨ ਹੇਠਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਜੇਕਰ ਪਿਛਲੇ ਸਾਲ ਦੀ ਗੱਲ ਕਰੀਏ ਤਾਂ ਬੁੱਢਾ ਦਰਿਆ ਦਾ ਪਾਣੀ ਕਈ ਇਲਾਕਿਆਂ ਵਿੱਚ ਦਾਖਲ ਹੋ ਗਿਆ ਸੀ। ਪ੍ਰਸ਼ਾਸਨ ਹੁਣ ਉਨ੍ਹਾਂ ਖੇਤਰਾਂ ਵੱਲ ਵਧੇਰੇ ਧਿਆਨ ਦੇ ਰਿਹਾ ਹੈ ਅਤੇ ਉਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਹਿਲਾਂ ਹੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

Advertisement

Advertisement
Show comments